21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵੇਰਕਾ ਮਿਲਕ ਪਲਾਂਟ ਦੇ ਆਊਟਸੋਰਸ ਮੁਲਾਜ਼ਮਾਂ ਨੇ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 04-12-2025

ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤਹਿਤ ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਜਸਵੀਰ ਸਿੰਘ ਤੇ ਮੁਲਾਜ਼ਮ ਆਗੂ ਬਲਜਿੰਦਰ ਸਿੰਘ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਲਈ 'ਆਪ ਸਰਕਾਰ' ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿਚ ਕੋਈ ਨੀਤੀ ਨਹੀਂ ਬਣਾਈ,ਜਿਸ ਦੇ ਵਿਰੋਧ ਵਜੋਂ ਪੰਜਾਬ ਭਰ ਵਿਚ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ 2 ਤੋਂ 4 ਦਸੰਬਰ ਤੱਕ ਹੜਤਾਲ਼ ਦਾ ਸੱਦਾ ਦਿੱਤਾ ਗਿਆ ਹੈ ਤੇ ਵੇਰਕਾ ਕਾਮਿਆਂ ਨੇ ਵੀ ਹੜਤਾਲ ਜਾਰੀ ਰੱਖੀ ਹੋਈ ਹੈ | ਇਸ ਮੌਕੇ ਕਮੇਟੀ ਮੈਂਬਰ ਅਮਨਦੀਪ ਸਿੰਘ, ਯਾਦਵਿੰਦਰ ਸਿੰਘ, ਕਿੰਗ ਕੌਂਸਿਲ, ਹਰਦੇਵ ਚੋਪੜਾ, ਬਲਵੀਰ ਸਿੰਘ ਰਾਜਾ ਤੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜ਼ਿਲ੍ਹਾ ਪ੍ਰੀਸ਼ਦ ਲਈ 5 ਤੇ ਪੰਚਾਇਤ ਸੰਮਤੀ ਲਈ 61 ਨਾਮਜ਼ਦਗੀ ਪੱਤਰ ਦਾਖਲ... ਅਗਲੀ ਖ਼ਬਰ ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ ਦੇ ਦੂਜੇ ਦਿਨ ਵੀ ਭਰਵੀਂ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।