ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਦੇ ਤੀਜੇ ਦਿਨ ਕੁੱਲ 66 ਨਾਮਜ਼ਦਗੀ ਪੱਤਰ ਦਾਖ਼ਲ ਹੋਏ | ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ 5 ਅਤੇ ਪੰਚਾਇਤ ਸੰਮਤੀ ਲਈ 61 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ | ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਬਠਿੰਡਾ ਤੋਂ 6, ਗੋਨਿਆਣਾ 4, ਸੰਗਤ 3, ਨਥਾਣਾ 12, ਫੂਲ 10, ਰਾਮਪੁਰਾ 12, ਮੌੜ 14 ਨਾਮਜ਼ਦਗੀ ਪੱਤਰ ਦਾਖ਼ਲ ਹੋਏ | ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਜੋਨ ਭੁੱਚੋ ਕਲਾ ਲਈ 1, ਸਿਰੀਏਵਾਲਾ 3 ਅਤੇ ਜੋਨ ਜੈ ਸਿੰਘ ਵਾਲਾ ਲਈ 1 ਨਾਮਜ਼ਮਗੀ ਪੱਤਰ ਦਾਖਲ ਹੋਏ | ਉਨ੍ਹਾਂ ਦੱਸਿਆ ਕਿ 4 ਦਸੰਬਰ 2025 ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ | ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ, ਭੈ ਅਤੇ ਲਾਲਚ ਤੋਂ ਕਰਨ |
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜ਼ਿਲ੍ਹਾ ਪ੍ਰੀਸ਼ਦ ਲਈ 5 ਤੇ ਪੰਚਾਇਤ ਸੰਮਤੀ ਲਈ 61 ਨਾਮਜ਼ਦਗੀ ਪੱਤਰ ਦਾਖਲ <br/>
ਅਜੀਤ ਡੈਸਕ
04-12-2025