21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਭਾਈ ਬਹਿਲੋ ਸਕੂਲ ਫਫੜੇ ਭਾਈਕੇ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ

ਅਜੀਤ ਡੈਸਕ 04-12-2025
ਮਾਨਸਾ, 3 ਦਸੰਬਰ (ਸ.ਰਿ.)- ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਫਫੜੇ ਭਾਈਕੇ ਦੇ ਛੇਵੀਂ ਜਮਾਤ ਦੇ ਵਿਿ੍ਦਆਰਥੀਆਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਬਠਿੰਡਾ ਸ਼ਹਿਰ ਦਾ ਵਿੱਦਿਅਕ ਫੇਰਾ ਲਗਾਇਆ ਗਿਆ | ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਮੱਥਾ ਟੇਕਿਆ ਅਤੇ ਗੁਰਮਤਿ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਇਤਿਹਾਸਕ ਥਾਵਾਂ ਦੇ ਦਰਸ਼ਨ ਕਰਨ ਤੋਂ ਬਾਅਦ ਬਠਿੰਡਾ ਕਿਲ੍ਹੇ, ਰੋਜ਼ ਗਾਰਡਨ, ਡੀਅਰ ਪਾਰਕ ਅਤੇ ਸਥਾਨਕ ਪ੍ਰਸਿੱਧ ਸਥਾਨਾਂ ਦਾ ਵੀ ਨਿਰੀਖਣ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਸਿੱਖਿਆਤਮਕ ਗਤੀਵਿਧੀਆਂ 'ਚ ਵੀ ਭਾਗ ਲਿਆ | ਪਿ੍ੰਸੀਪਲ ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਦੇ ਕਿਤਾਬੀ ਗਿਆਨ ਤੋਂ ਇਲਾਵਾ ਅਸਲ ਜੀਵਨ ਨਾਲ ਜੋੜਦੇ ਹਨ |

ਪਿਛਲੀ ਖ਼ਬਰ ਜਾਗਰੂਕਤਾ ਨਾਲ ਏਡਜ਼ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ- ਡਾ. ਪਮਿਲ ਬਾਂਸਲ <br/> ਅਗਲੀ ਖ਼ਬਰ ਜਲ ਸਪਲਾਈ ਕਾਮਿਆਂ ਵਲੋਂ ਮੁਕੰਮਲ ਹੜਤਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।