21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਗ਼ਜ਼ ਦਾਖਲ ਕਰਨ 'ਚ ਸੱਤਾਧਾਰੀ ਪਾਰਟੀ ਤੇ ਕਾਂਗਰਸ ਪਛੜੇ, ਅਕਾਲੀ ਦਲ ਰਿਹਾ ਮੋਹਰੀ <br/>

ਅਜੀਤ ਡੈਸਕ 04-12-2025
ਸੰਗਤ ਮੰਡੀ, 3 ਦਸੰਬਰ (ਸੁਖਤੇਜ ਧਾਲੀਵਾਲ): ਸੰਗਤ ਬਲਾਕ ਦੇ ਪਿੰਡਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਗ਼ਜ਼ ਭਰਨ ਦੇ ਤੀਸਰੇ ਦਿਨ ਵੀ ਸੱਤਾਧਾਰੀ ਅਤੇ ਕਾਂਗਰਸ ਪਾਰਟੀ ਆਪਣੇ ਕਿਸੇ ਵੀ ਉਮੀਦਵਾਰ ਦੇ ਕਾਗ਼ਜ਼ ਦਾਖਲ ਨਹੀਂ ਕਰਵਾ ਸਕੇ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਦੋ ਉਮੀਦਵਾਰ ਵਲੋਂ ਆਪਣੇ ਕਾਗ਼ਜ਼ ਦਾਖਲ ਕਰਵਾਏ ਗਏ | ਘੁੱਦਾ ਜੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਦਾਰ ਜਸਵਿੰਦਰ ਸਿੰਘ, ਸੰਗਤ ਜੋਨ ਤੋਂ ਦਰਸ਼ਨ ਸਿੰਘ ਨੇ ਰਿਟਰਨਿੰਗ ਅਫ਼ਸਰ ਕੋਲ ਆਪਣੇ ਕਾਗ਼ਜ਼ ਦਾਖਲ ਕਰਵਾਏ | ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਬਠਿੰਡਾ ਦਿਹਾਤੀ ਤੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਜਿਨ੍ਹਾਂ ਵਲੋਂ 4 ਦਸੰਬਰ ਨੂੰ ਆਪਣੇ ਕਾਗ਼ਜ਼ ਦਾਖਲ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸੱਤਾਧਾਰੀ ਅਤੇ ਕਾਂਗਰਸ ਪਾਰਟੀ ਨੂੰ ਕੋਈ ਉਮੀਦਵਾਰ ਨਹੀਂ ਲੱਭ ਰਿਹਾ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ੋਨਾਂ ਤੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਕੇ ਵਿਰੋਧੀ ਪਾਰਟੀਆਂ ਨੂੰ ਪਛਾੜਿਆ ਹੈ ਅਤੇ ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ |

ਪਿਛਲੀ ਖ਼ਬਰ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ ਆਪਣੀ ਰਜਿਸਟ੍ਰੇਸ਼ਨ ਨੂੰ ਬਣਾਉਣ ਯਕੀਨੀ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਜਾਗਰੂਕਤਾ ਨਾਲ ਏਡਜ਼ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ- ਡਾ. ਪਮਿਲ ਬਾਂਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।