ਰਾਮਪੁਰਾ ਫੂਲ, 3 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਵਿਖੇ ਜ਼ੇਵੀਅਰ ਪੁਰਬ ਬੜੇ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਇਕ ਖਾਸ ਸਵੇਰ ਦੀ ਸਭਾ ਨਾਲ ਕੀਤੀ ਗਈ | ਜਿਸ ਨੂੰ ਜਮਾਤ ਛੇਂਵੀ ਦੇ ਵਿਦਿਆਰਥੀਆਂ ਨੇ ਬੜੇ ਆਦਰ ਤੇ ਉਤਸ਼ਾਹ ਨਾਲ ਪੇਸ਼ ਕੀਤਾ | ਜ਼ੇਵੀਅਰ ਪੁਰਬ ਬਾਰੇ ਜਾਣਕਾਰੀ ਦੇਣ ਤੋਂ ਬਾਅਦ ਸੰਤ ਦੇ ਜੀਵਨ ਤੇ ਮਿਸ਼ਨਰੀ ਯੋਗਦਾਨ ਬਾਰੇ ਦੱਸਿਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਨਮੋਹਕ ਆਵਾਜ਼ ਨਾਲ ਧਾਰਮਿਕ ਗੀਤ ਗਾ ਕੇ ਪੰਡਾਲ ਵਿਚ ਬੈਠੇ ਸਰੋਤਿਆਂ ਨੂੰ ਸ਼ਰਧਾ ਦੇ ਰੰਗ ਵਿਚ ਰੰਗ ਦਿੱਤਾ | ਜ਼ੇਵੀਅਰ ਪੁਰਬ ਨੂੰ ਦਰਸਾਉਂਦਾ ਇਕ ਨਾਟਕ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ | ਜਿਸ ਰਾਹੀਂ ਸੰਤ ਦੇ ਜੀਵਨ, ਉਨ੍ਹਾਂ ਦੀ ਸੇਵਾ ਭਾਵਨਾ, ਹਿੰਮਤ ਅਤੇ ਦਇਆ ਦੀ ਭਾਵਨਾ ਨੂੰ ਦਰਸਾਇਆ ਗਿਆ | ਸਕੂਲ ਦੇ ਪਿ੍ੰਸੀਪਲ ਫਾਦਰ ਯੂਲਾਲੇਈਓ ਫਰਨਾਂਡਿਜ਼ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਤੇ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਤੇ ਮਾਤਾ-ਪਿਤਾ ਦਾ ਸਤਿਕਾਰ ਕਰਨ ਲਈ ਕਿਹਾ | ਮੈਨੇਜਰ ਫਾਦਰ ਐਂਡਰਿਓ ਫਰਨਾਂਡਿਜ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸਫ਼ਲ ਪ੍ਰੋਗਰਾਮ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਾਂ ਦਿੱਤੀਆਂ ਤੇ ਹਰ ਇਕ ਦੀ ਮੱਦਦ ਕਰਨ ਦਾ ਸੱਦਾ ਦਿੱਤਾ | ਕੋਆਰਡੀਨੇਟਰ ਪ੍ਰੇਮ ਲਤਾ ਤੇ ਅੰਜੂ ਬਾਲਾ ਨੇ ਪ੍ਰੋਗਰਾਮ ਦੀ ਯੋਗ ਅਗਵਾਈ ਕੀਤੀ | ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾ ਕੇ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ |