21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਰਾਸ਼ਟਰੀ ਦਿਵਿਆਂਗ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 04-12-2025
ਬਠਿੰਡਾ, 3 ਦਸੰਬਰ (ਰੋਮਾਣਾ): ਰਾਸ਼ਟਰੀ ਦਿਵਿਆਂਗ ਐਸੋਸੀਏਸ਼ਨ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਵੱਡੀ ਗਿਣਤੀ 'ਚ ਇਕੱਠੇ ਹੋਏ ਦਿਵਿਆਂਗ ਐਸੋਸੀਏਸ਼ਨ ਦੇ ਆਗੂਆਂ ਨੇ ਦਿਵਿਆਂਗ ਦਿਵਸ ਨੂੰ ਕਾਲੇ ਰੂਪ 'ਚ ਮਨਾਉਂਦੇ ਹੋਏ ਮੌਜੂਦਾ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਪੰਜਾਬ ਦੇ ਸੂਬਾ ਪ੍ਰਧਾਨ ਲੱਖਾ ਸਿੰਘ ਸੰਗਰ ਅਤੇ ਸੂਬਾ ਸਕੱਤਰ ਅਜੈ ਕੁਮਾਰ ਸਾਂਸੀ ਨੇ ਦੱਸਿਆ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਇਸ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਤੇ ਕਿਹਾ ਗਿਆ ਸੀ, ਕਿ ਪੰਜਾਬ 'ਚ ਆਪ ਦੀ ਸਰਕਾਰ ਬਣਨ ਤੋਂ ਬਾਦ ਦਿਵਿਆਂਗ ਵਰਗ ਨੂੰ ਪੈਨਸ਼ਨ 1500 ਤੋਂ ਵਧਾ ਕੇ 2500 ਰੁਪਏ ਕੀਤੀ ਜਾਵੇਗੀ, ਦਿਵਿਆਂਗ ਵਰਗ ਦੀ ਸਿੱਧੀ ਭਰਤੀ ਦਾ ਬੈਕਲਾਗ ਪਹਿਲ ਦੇ ਅਧਾਰ 'ਤੇ ਭਰ ਕੇ ਦਿਵਿਆਂਗ ਵਰਗ ਨੂੰ ਸਰਕਾਰੀ ਨੌਕਰੀ 'ਤੇ ਰੱਖਿਆ ਜਾਵੇਗਾ | ਦਿਵਿਆਂਗ ਵਰਗ ਦਾ ਆਰ.ਪੀ.ਡਬਲਯੂ.ਡੀ ਐਕਟ 2016 ਪਹਿਲ ਦੇ ਅਧਾਰ 'ਤੇ ਪੰਜਾਬ ਦੇ ਸਾਰੇ ਵਿਭਾਗਾਂ 'ਚ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਇਆ ਜਾਵੇਗਾ, ਪਰ ਮੌਜੂਦ ਸਰਕਾਰ ਨੇ ਅਜੇ ਤੱਕ ਪਿਛਲੇ ਮਹੀਨੇ ਦੀ ਪੈਨਸ਼ਨ ਵੀ ਨਹੀ ਪਾਈ ਗਈ | ਇਸ ਕਰਕੇ ਦਿਵਿਆਂਗ ਵਰਗ ਵਿਚ ਭਾਰੀ ਰੋਸ ਜਤਾਇਆ ਜਾ ਰਿਹਾ ਹੈ | ਉਨ੍ਹਾਂ ਆਪਣੀਆਂ ਮੰਗਾਂ ਸੰਬੰਧੀ ਇਕ ਮੰਗ-ਪੱਤਰ ਪੰਜਾਬ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ | ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਹੀ ਕਰਦੀ ਤਾਂ ਦਿਵਿਆਂਗ ਵਰਗ ਦੀਆਂ ਸਾਰੀਆਂ ਜਥੇਬੰਦੀਆਂ ਮਿਲ ਕੇ ਇਕ ਤਿੱਖਾ ਸੰਘਰਸ਼ ਕਰਨਗੀਆਂ | ਇਸ ਮੌਕੇ ਰਾਸ਼ਟਰੀ ਦਿਵਿਆਂਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਪਾਲਾ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਟਿੰਕੂ ਵਰਮਾ, ਜ਼ਿਲ੍ਹਾ ਪੈੱ੍ਰਸ ਸਕੱਤਰ ਅੰਕਿਤ ਸ਼ਰਮਾ, ਪੈੱ੍ਰਸ ਸਕੱਤਰ ਰਾਜ ਕੁਮਾਰ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਇਸਤਾਜ ਸਿੰਘ, ਮਲਕੀਤ ਸਿੰਘ ਤੋਂ ਇਲਾਵਾ ਸਾਰੇ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਗੋਬਿੰਦਪੁਰਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਵਲੋਂ ਨਾਮਜ਼ਦਗੀ ਦਾਖਲ <br/> ਅਗਲੀ ਖ਼ਬਰ ਸਿਵਲ ਸਰਜਨ ਨੇ ਕੀਤਾ ਆਮ ਆਦਮੀ ਕਲੀਨਿਕ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।