21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਖ਼ਿਲਾਫ਼ ਠੇਕਾ ਮੁਲਾਜ਼ਮ 3 ਰੋਜ਼ਾ ਹੜਤਾਲ 'ਤੇ-ਸੰਦੀਪ ਕੁਮਾਰ <br/>

ਅਜੀਤ ਡੈਸਕ 04-12-2025
ਭੁੱਚੋ ਮੰਡੀ, 3 ਦਸੰਬਰ (ਪਰਵਿੰਦਰ ਸਿੰਘ ਜੌੜਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤਹਿਤ ਬਿਜਲੀ ਦਫ਼ਤਰ ਭੁੱਚੋ ਕਲਾਂ ਵਿਖੇ ਮੁਲਾਜ਼ਮਾਂ ਨੇ 3 ਰੋਜ਼ਾ ਹੜਤਾਲ ਦੇ ਪਹਿਲੇ ਦਿਨ ਇਕੱਤਰਤਾ ਕੀਤੀ, ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂ ਸੰਦੀਪ ਕੁਮਾਰ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ 4 ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅਜੇ ਤੱਕ ਕੋਈ ਯੋਜਨਾ ਨਹੀਂ ਬਣਾਈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਨੰਗਾ ਚਿੱਟਾ ਧੋਖਾ ਕਰ ਰਹੀ ਹੈ ਅਤੇ ਸਮੂਹ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨ ਦਾ ਹੱਲਾ ਵਿੱਢਿਆ ਹੋਇਆ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ | ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਅਧਾਰ 'ਤੇ ਵਿਭਾਗਾਂ ਵਿਚ ਪੱਕਾ ਕੀਤਾ ਜਾਵੇ | ਘੱਟੋਂ-ਘੱਟ ਉਜ਼ਰਤਾਂ ਦੇ ਕਾਨੂੰਨ 1948/15ਵੀਂ ਲੇਬਰ ਕਾਨਫ਼ਰੰਸ ਦੇ ਫ਼ਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਗੁਜ਼ਾਰੇ ਯੋਗ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ | ਸੇਵਾ ਕਾਲ ਦੌਰਾਨ ਮੌਤ ਜਾਂ ਨਕਾਰਾ ਹੋਣ ਦੀ ਸੂਰਤ ਵਿਚ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ | ਠੇਕਾ ਮੁਲਾਜ਼ਮ ਦੇ ਸੇਵਾ ਮੁਕਤ ਹੋਣ 'ਤੇ

ਪਿਛਲੀ ਖ਼ਬਰ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਪਤੀ ਉਮੀਦਵਾਰਾਂ ਦਾ ਐਲਾਨ <br/> ਅਗਲੀ ਖ਼ਬਰ ਸਰਕਾਰੀ ਸਕੂਲ ਦੇ ਬੱਚਿਆਂ ਦਾ 6 ਰੋਜ਼ਾ ਵਿੱਦਿਅਕ ਟੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।