21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ਨਗਰ ਕੌਂਸਲਾਂ ਅਤੇ ਪੰਚਾਇਤੀ ਚੋਣਾਂ ਦਾ ਕੋਈ ਮਹੱਤਵ ਨਹੀਂ-ਸਰੂਪ ਸਿੱਧੂ <br/>

ਅਜੀਤ ਡੈਸਕ 04-12-2025
ਰਾਮਾਂ ਮੰਡੀ, 3 ਦਸੰਬਰ (ਤਰਸੇਮ ਸਿੰਗਲਾ)-ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ਨਗਰ ਕੌਂਸਲਾਂ ਅਤੇ ਪੰਚਾਇਤੀ ਚੋਣਾਂ ਦਾ ਦੇਸ਼ ਵਿਚ ਕੋਈ ਮਹੱਤਵ ਨਹੀਂ ਹੈ | ਇਹ ਬਿਆਨ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਜਦੋਂ ਸੂਬੇ ਦੇ ਹਲਕਿਆਂ ਦਾ ਵਿਕਾਸ ਸਰਕਾਰ ਪੱਖੀ ਜੇਤੂ ਵਿਧਾਇਕਾ ਦੀ ਮਰਜ਼ੀ ਅਨੁਸਾਰ ਹੀ ਹੋਣਾ ਹੈ ਤਾਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ਨਗਰ ਕੌਂਸਲਾਂ ਅਤੇ ਪੰਚਾਇਤੀ ਚੋਣਾਂ ਦਾ ਕੀ ਮਤਲਬ ਰਹਿ ਗਿਆ ਹੈ, ਇਹ ਚੋਣਾਂ ਦੇਸ਼ ਤੇ ਬੇਲੋੜਾ ਬੋਝ ਹੈ | ਸ: ਸਿੱਧੂ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਹੀ ਪੰਜਾਬ ਵਿਚ ਹੋਈਆਂ ਪੰਚਾਇਤੀ ਚੋਣਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ, ਜੋ ਅੱਜ ਤੱਕ ਨਹੀਂ ਦਿੱਤੇ ਗਏ | ਇਸ ਤੋਂ ਇਲਾਵਾ ਸਰਕਾਰ ਵਿਰੋਧੀ ਜੇਤੂ ਪੰਚਾਇਤਾਂ ਨੂੰ ਵਿਕਾਸ ਲਈ ਕੋਈ ਗ੍ਰਾਂਟ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਪਿੰਡਾਂ ਦੇ ਲੋਕ ਵਿਕਾਸ ਪੱਖੋਂ ਵਾਂਝੇ ਹਨ | ਇਸ ਤੋਂ ਇਲਾਵਾ ਰਾਮਾਂ ਮੰਡੀ ਵਿਚ ਵੀ ਚੁਣੇ ਗਏ ਨਗਰ ਕੌਂਸਲਰਾਂ ਨੂੰ ਵਾਰਡਾਂ ਦੇ ਵਿਕਾਸ ਲਈ ਕੋਈ ਫੰਡ ਨਹੀਂ ਮੁਹੱਈਆ ਕਰਵਾਏ ਗਏ, ਜਿਸ ਕਾਰਨ ਐਮ ਸੀ ਵੀ ਧਰਨੇ ਲਾਉਣ ਲਈ ਮਜ਼ਬੂਰ ਹਨ ਅਤੇ ਸਾਰੀ ਮੰਡੀ ਨਰਕ ਭੋਗ ਰਹੀ ਹੈ | ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀਆਂ ਚੋਣਾਂ ਵਿਚ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਮੌਜੂਦਾ ਸਰਕਾਰ ਹਰ ਤਰ੍ਹਾਂ ਦੀ ਧੱਕੇਸ਼ਾਹੀ ਕਰਦੀ ਹੈ, ਜਿਸ ਨਾਲ ਚੋਣਾਂ ਦੌਰਾਨ ਹੀ ਮਾਹੌਲ ਖ਼ਰਾਬ ਹੋਣ ਦਾ ਡਰ ਬਣਿਆ ਰਹਿੰਦਾ ਹੈ | ਸਰੂਪ ਸਿੰਘ ਸਿੱਧੂ ਨੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ਨਗਰ ਕੌਂਸਲਾਂ ਅਤੇ ਪੰਚਾਇਤੀ ਚੋਣਾਂ ਕਰਵਾਉਣ ਦੀ ਬਜਾਏ ਮੌਜੂਦਾ ਸਰਕਾਰ ਨੂੰ ਹੀ ਨਾਮਜ਼ਦ ਕਰਨ ਦਾ ਅਧਿਕਾਰ ਦਿੱਤਾ ਜਾਵੇ, ਤਾਂ ਕਿ ਸੂਬੇ ਦਾ ਵਿਕਾਸ ਬਿਨ੍ਹਾਂ ਭੇਦਭਾਵ ਹੋ

ਪਿਛਲੀ ਖ਼ਬਰ 'ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ' ਮੁਹਿੰਮ ਤਹਿਤ ਪਿੰਡਾਂ 'ਚ ਕੀਤੇ ਕਿਰਤੀਆਂ ਦੇ ਭਰਵੇਂ ਇਕੱਠ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਆਰੰਭ ਸੀ.ਐੱਮ. ਯੋਗਸ਼ਾਲਾ ਦਾ ਲੋਕ ਲੈ ਰਹੇ ਨੇ ਅਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।