ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਸ਼ੋ੍ਰਮਣੀ ਅਕਾਲੀ ਦਲ (ਬਠਿੰਡਾ ਸ਼ਹਿਰੀ) ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਬਠਿੰਡਾ ਵਿਖੇ ਹੋਈ, ਜਿਸ ਵਿਚ ਬਠਿੰਡਾ ਸ਼ਹਿਰੀ ਦੇ ਵੱਡੀ ਗਿਣਤੀ ਵਰਕਰਾਂ ਨੇ ਹਿੱਸਾ ਲਿਆ¢ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਸ਼ਹਿਰ ਦੇ ਵਰਕਰਾਂ ਦੀਆਂ ਬਠਿੰਡਾ ਦਿਹਾਤੀ ਅਤੇ ਭੱੁਚੋ ਹਲਕਿਆਂ ਵਿਚ ਡਿਊਟੀਆਂ ਲਗਾਈਆਂ ਗਈਆਂ¢ ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਅਕਾਲੀ ਵਰਕਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ¢ ਉਨ੍ਹਾਂ ਦਾਅਵਾ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਨਾ ਸਿਰਫ਼ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਵੱਡੇ ਬਹੁਮਤ ਨਾਲ ਜਿੱਤੇਗਾ, ਸਗੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵਿਚ ਵੀ ਆਪਣੀ ਸ਼ਕਤੀ ਸਥਾਪਤ ਕਰੇਗਾ¢ ਬਠਿੰਡਾ ਜ਼ਿਲ੍ਹੇ ਦੇ ਲੋਕ ਇਸ ਚੋਣ ਵਿਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਕੀਤੇ ਗਏ ਵਿਕਾਸ ਕਾਰਜਾਂ 'ਤੇ ਆਪਣੀ ਮੋਹਰ ਲਗਾਉਣ ਲਈ ਉਤਸੁਕ ਹਨ¢ ਅਕਾਲੀ ਦਲ ਦੇ ਪੈੱ੍ਰਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਵਿਚ ਰਾਜਬਿੰਦਰ ਸਿੰਘ ਸਿੱਧੂ, ਚਮਕੌਰ ਮਾਨ, ਮੋਹਨਜੀਤ ਸਿੰਘ ਪੁਰੀ, ਨਿਰਮਲ ਸੰਧੂ, ਮਨਮੋਹਨ ਸਿੰਘ ਕੁੱਕੂ, ਹੰਸਰਾਜ ਮਿੱਠੂ, ਕੁਲਦੀਪ ਨੰਬਰਦਾਰ, ਬੰਤ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਬਲਵਿੰਦਰ ਕੌਰ, ਪਰਮਪਾਲ ਸਿੰਘ ਰਣਸੀਂਹ, ਹਰਿੰਦਰਪਾਲ ਸਿੰਘ, ਇਕਬਾਲ ਸਿੰਘ, ਹਰਿੰਦਰਪਾਲ ਸਿੰਘ, ਨਰਿੰਦਰਪਾਲ ਸਿੰਘ ਲਾਡੀ, ਮੱਖਣ ਐਮ.ਸੀ, ਹਰਵਿੰਦਰ ਗੰਜੂ, ਰਵਿੰਦਰ ਸਿੰਘ ਚੀਮਾ, ਬਲਵਿੰਦਰ ਸਿੰਘ ਬੱਲੀ, ਦਰਸ਼ਨ ਸਿੰਘ ਰੋਮਾਣਾ, ਕਰਮਜੋਗ ਸਿੰਘ ਮਾਨ, ਸੁਨੀਲ ਫ਼ੌਜੀ, ਹਰਤਾਰ ਸਿੰਘ, ਬੂਟਾ ਸਿੰਘ, ਸੀਰਾ ਸਿੱਧੂ, ਗੁਰਪ੍ਰੀਤ ਸਿੰਘ ਸੰਧੂ, ਭੁਪਿੰਦਰ ਸਿੰਘ ਭੂਪਾ, ਵਿਨੋਦ ਕੁਮਾਰ ਬੋਦੀ, ਰੋਹਨ ਗਿਆਨਾ, ਬੰਟੀ ਸੈਨ ਆਵਾ ਬਸਤੀ, ਹਰਜੀਤ ਸਿੰਘ, ਹਰਜਿੰਦਰ ਸਿੰਘ ਟੋਨੀ, ਸੰਜੇ ਵਿਸਵਾਲ ਐਮ.ਸੀ., ਹਰਬੰਸ ਸਿੰਘ ਗਿੱਲ, ਦਰਬਾਰਾ ਸਿੰਘ ਢਿੱਲੋਂ, ਗੁਰਬਚਨ ਸਿੰਘ ਖੱੁਬਨ, ਡਾਕਟਰ ਗੁਰਸੇਵਕ ਸਿੰਘ, ਪਾਲੀ ਮੰਗਲਾ ਜਸਵਿੰਦਰ ਸਿੰਘ ਮਾਖਾ ਆਦਿ ਹਾਜ਼ਰ ਸਨ¢