21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਖ਼ਿਲਾਫ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਤਿੰਨ ਰੋਜ਼ਾ ਹੜਤਾਲ <br/>

ਅਜੀਤ ਡੈਸਕ 04-12-2025
ਸੰਗਤ ਮੰਡੀ, 3 ਦਸੰਬਰ (ਅੰਮਿ੍ਤਪਾਲ ਸ਼ਰਮਾ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਤਿੰਨ ਰੋਜ਼ਾ ਹੜਤਾਲ ਬਿਜਲੀ ਦਫ਼ਤਰ ਸੰਗਤ ਮੰਡੀ ਵਿਖੇ ਸ਼ੁਰੂ ਕੀਤੀ ਗਈ | ਮੋਰਚੇ ਦੇ ਪ੍ਰਧਾਨ ਦਿਨੇਸ਼ ਕੁਮਾਰ, ਮੀਤ ਪ੍ਰਧਾਨ ਸ਼ਿਵਰਾਜ ਸਿੰਘ, ਹਰਵਿੰਦਰ ਸਿੰਘ ਲੱਡੂ ਪ੍ਰਧਾਨ ਸੀ.ਐੱਚ.ਬੀ. ਸੰਗਤ ਅਤੇ ਖ਼ਜਾਨਚੀ ਸਾਹਿਲ ਬਾਂਸਲ ਨੇ ਦੱਸਿਆ ਕਿ ਨਿੱਜੀਕਰਨ ਦੀ ਨੀਤੀ ਰੱਦ ਕਰਨ ਦੀ ਮੰਗ ਤਹਿਤ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਅਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਖ਼ਾਤਮਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗਾਂ ਦੀਆਂ ਜ਼ਮੀਨਾਂ ਨੂੰ ਵੇਚਿਆ ਜਾ ਰਿਹਾ ਹੈ, ਹਾਲਾਂਕਿ ਨਿੱਜੀਕਰਨ ਦੇ ਇਸ ਹੱਲੇ ਤਹਿਤ ਹੀ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿਚ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ 2, 3 ਅਤੇ 4 ਦਸੰਬਰ ਨੂੰ ਤਿੰਨ ਰੋਜ਼ਾ ਹੜਤਾਲ ਕਰ ਲਗੇ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਨਵੇਂ ਕਿਰਤ ਅਤੇ ਬਿਜਲੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ਤੇ ਵਿਭਾਗਾਂ ਵਿਚ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ 1948/ ਪੰਦ੍ਹਰਵੀਂ ਲੇਬਰ ਕਾਨਫ਼ਰੰਸ ਦੇ ਫ਼ਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਗੁਜਾਰੇਯੋਗ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ |

ਪਿਛਲੀ ਖ਼ਬਰ ਕਾਂਗਰਸ ਦੇ ਹਲਕਾ ਸੇਵਾਦਾਰ ਨੇ ਬਲਾਕ ਸੰਮਤੀ ਦੇ ਲਹਿਰੀ ਜ਼ੋਨ ਤੋਂ ਜਗਤਾਰ ਸਿੰਘ ਮੈਨੂੰਆਣਾ ਤੇ ਬਹਿਮਣ ਜ਼ੋਨ ਤੋਂ ਅਮਨਿੰ... ਅਗਲੀ ਖ਼ਬਰ ਸੂਬਾ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਉਣ ਲਈ ਵਚਨਵੱਧ ਤੇ ਯਤਨਸ਼ੀਲ : ਡਾ. ਰਵਜੋਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।