28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਏਡਜ਼ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 06-12-2025
ਸੰਗਤ ਮੰਡੀ, 5 ਦਸੰਬਰ (ਸੁਖਤੇਜ ਧਾਲੀਵਾਲ): ਯੂਨੀਵਰਸਿਟੀ ਕਾਲਜ, ਘੁੱਦਾ (ਬਠਿੰਡਾ) ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਨੂੰ ਏਡਜ਼ ਸੰਬੰਧੀ ਜਾਗਰੂਕ ਕਰਨ ਅਤੇ ਇਸ ਤੋਂ ਬਚਣ ਬਾਰੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ: ਗਗਨਜੋਤ ਕੌਰ ਵਲੋਂ ਪਿ੍ੰਸੀਪਲ ਪ੍ਰੋ. ਕਮਲਜੀਤ ਸਿੰਘ ਦੀ ਸਰਪ੍ਰਸਤੀ ਹੇਠ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਜਾਗਰੂਕਤਾ ਪੋ੍ਰਗਰਾਮ ਦੀ ਸ਼ੁਰੂਆਤ ਇੱਕ ਰੈਲੀ ਤੋਂ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ |
ਰੈਲੀ ਉਪਰੰਤ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ | ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਪ੍ਰੋਜੈਕਟ ਪ੍ਰੋਗਰਾਮ ਮੈਨੇਜਰ ਮੈਡਮ ਪ੍ਰਭਜੋਤ ਕੌਰ, ਡੀ.ਐੱਸ.ਡੀ.ਓ. ਮੈਡਮ ਸੋਨਿਕਾ ਰਾਣੀ ਅਤੇ ਐੱਸ.ਐੱਸ.ਕੇ. ਆਊਟਰੀਚ ਵਰਕਰ ਮੈਡਮ ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਏਡਜ਼ ਤੋਂ ਰੋਕਥਾਮ ਲਈ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ |
ਇਸ ਦੇ ਨਾਲ ਹੀ ਸਰਕਾਰੀ ਹਸਪਤਾਲ, ਘੁੱਦਾ ਦੇ ਸੀ.ਟੀ.ਸੀ ਕੌਂਸਲਰ ਸੰਦੀਪ ਕੁਮਾਰ ਨੇ ਐੱਚ.ਆਈ.ਵੀ. ਅਤੇ ਏਡਜ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਡਜ਼ ਖ਼ਤਰਨਾਕ ਅਤੇ ਲਾਇਲਾਜ ਬਿਮਾਰੀ ਹੈ ਜਿਹੜੀ ਕਿ ਦੂਸ਼ਿਤ ਸਰਿੰਜਾਂ, ਦੂਸ਼ਿਤ ਖੂਨ ਤਬਾਦਲੇ, ਟੈਂਟੂ ਬਣਵਾਉਣ ਸਮੇਂ ਸੂਈ ਨਾ ਬਦਲਣ ਅਤੇ ਅਸੁਰੱਖਿਆ ਯੋਨ ਸੰਬੰਧਾਂ ਕਾਰਨ ਫੈਲਦੀ ਹੈ | ਉਨ੍ਹਾਂ ਦੱਸਿਆ ਕਿ ਸਹੀ ਸਮੇਂ ਇਸ ਬਿਮਾਰੀ ਬਾਰੇ ਪਤਾ ਲੱਗ ਜਾਂਦਾ ਹੈ ਤਾਂ ਦਵਾਈਆਂ ਦੀ ਮਦਦ ਨਾਲ ਇਸ ਦੇ ਵਾਇਰਸ ਨੂੰ ਕਮਜ਼ੋਰ ਕੀਤਾ ਜਾ ਸਕਦਾ ਹੈ ਅਤੇ ਵਿਅਕਤੀ ਦੀ ਉਮਰ ਵੱਧ ਸਕਦੀ ਹੈ | ਇਸ ਮੌਕੇ ਕਾਲਜ ਵਿਚ ਚੱਲ ਰਹੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਗਗਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਨਸ਼ਿਆਂ ਆਦਿ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਇਨ੍ਹਾਂ ਨਾਮੁਰਾਦ ਬਿਮਾਰੀਆਂ ਬਾਰੇ ਜਾਗਰੂਕ ਕਰਨ ਹਿੱਤ ਪ੍ਰੇਰਿਤ ਕੀਤਾ | ਸਮਾਗਮ ਦੇ ਅਖੀਰ ਵਿਚ ਉਨ੍ਹਾਂ ਵਲੋਂ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ | ਸਮਾਗਮ ਵਿਚ ਮਨਜੀਤ ਪਾਲ, ਮੈਡਮ ਮੋਨਿਕਾ ਗੋਇਲ (ਅਸਿਸਟੈਂਟ ਪ੍ਰੋਫੈਸਰ ਕੰਪਿਊਟਰ ਸਾਇੰਸ), ਕੁਲਦੀਪ ਕੁਮਾਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |


ਪਿਛਲੀ ਖ਼ਬਰ ਬੀਕੇਯੂ ਡਕੌਂਦਾ ਧਨੇਰ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਸਬ ਡਵੀਜ਼ਨ ਪੱਧਰ 'ਤੇ ਰੋਸ ਪ੍ਰਦਰਸ਼ਨ 8 ਨੂੰ <br/> ਅਗਲੀ ਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।