28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸੰਯੁਕਤ ਮੋਰਚੇ ਵਲੋਂ 8 ਦਸੰਬਰ ਨੂੰ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜ ਕੇ ਕੀਤਾ ਜਾਵੇਗਾ ਰੋੋਸ ਪ੍ਰਦਰਸ਼ਨ-ਕਾਮਰੇਡ ਦਰਸ਼ਨ ਸਿੰਘ <br/>

ਅਜੀਤ ਡੈਸਕ 06-12-2025
ਸੰਗਤ ਮੰਡੀ, 5 ਦਸੰਬਰ (ਸੁਖਤੇਜ ਧਾਲੀਵਾਲ)-ਸੰਯੁਕਤ ਕਿਸਾਨ ਮੋਰਚਾ ਬਲਾਕ ਸੰਗਤ ਦੇ ਆਗੂਆਂ ਦੀ ਸੰਗਤ ਕਲਾਂ ਵਿਖੇ ਬਲਾਕ ਪੱਧਰੀ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ, ਇਸ ਸਬੰਧੀ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਾਮਰੇਡ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਕਿਹਾ ਕਿ ਪੰਜਾਬ ਸੰਯੁਕਤ ਮੋਰਚੇ ਦੇ ਫੈਸਲੇ ਅਨੁਸਾਰ 8 ਦਸੰਬਰ ਨੂੰ 2025 ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜਨ ਦਾ ਫੈਸਲਾ ਕੀਤਾ ਗਿਆ ਹੈ | ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਬਿਜਲੀ ਸੋਧ ਬਿੱਲ 2025 ਰਾਹੀਂ ਦੇਸ਼ ਦੇ ਪੂਰੇ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਜਾ ਰਹੀ ਹੈ | ਜਿਸ 'ਤੇ ਪੰਜਾਬ ਦੀ ਮਾਨ ਸਰਕਾਰ ਵੀ ਚੁੱਪਧਾਰੀ ਬੈਠੀ ਹੈ ਅਤੇ ਇਸ ਵਿਰੋਧ 'ਚ ਕੁਝ ਵੀ ਨਹੀਂ ਬੋਲੀ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ 8 ਦਸੰਬਰ ਨੂੰ ਐੱਸ ਡੀ ਓ ਦਫ਼ਤਰਾਂ ਮੂਹਰੇ ਬਿਜਲੀ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਬਲਾਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸਬ ਡਵੀਜ਼ਨ ਸੰਗਤ ਮੰਡੀ ਵਿਖੇ ਐੱਸ ਡੀ ਓ ਬਿਜਲੀ ਬੋਰਡ ਦੇ ਦਫ਼ਤਰ ਮੂਹਰੇ 8 ਦਸੰਬਰ ਨੂੰ ਬਿੱਲ ਦੀਆਂ ਕਾਪੀਆਂ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਉਗਰਾਹਾਂ ਦੇ ਬਲਾਕ ਆਗੂ ਧਰਮਪਾਲ ਸਿੰਘ ਜੰਡੀਆਂ, ਜਸਕਰਨ ਸਿੰਘ ਗੋਰਾ ਕੋਟਗੁਰੂ, ਜਸਮੇਲ ਸਿੰਘ ਕਾਕਾ, ਮੰਗਲ ਸਿੰਘ ਘੁੱਦਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਵਿੰਦਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਦਰਸ਼ਨ ਸਿੰਘ, ਨਛੱਤਰ ਸਿੰਘ, ਪੰਜਾਬ ਖੇਤ ਮਜ਼ਦੂਰ ਸਭਾ ਦੇ ਮਿੱਠੂ ਸਿੰਘ ਘੁੱਦਾ, ਬੀਕੇਯੂ ਡਕੌਂਦਾ ਧਨੇਰ ਦੇ ਬੰਤ ਸਿੰਘ ਪਥਰਾਲਾ, ਇਕਬਾਲ ਸਿੰਘ ਪਥਰਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 8ਵੀਂ ਇੰਟਰ ਸਟੇਟ ਰੋਇੰਗ ਚੈਲੇਂਜਰ ਚੈਂਪੀਅਨਸ਼ਿਪ 'ਚੋਂ ਪੰਜਾਬ ਨੇ ਸਿਲਵਰ ਮੈਡਲ ਜਿੱਤਿਆ <br/> ਅਗਲੀ ਖ਼ਬਰ ਗੰਗਾ ਅਤੇ ਬੱਜੋਆਣਾ 'ਚ ਹਾੜ੍ਹੀ ਸਬੰਧੀ ਕਿਸਾਨ ਸਿਖਲਾਈ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।