14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸਿਵਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ਼ ਬਠਿੰਡਾ ਵਲੋਂ ਆਈਲੈਟਸ ਅਤੇ ਇੰਮੀਗ੍ਰੇਸ਼ਨ ਐਸੋਸੀਏਸ਼ਨ ਦਾ ਸਨਮਾਨ

ਅਜੀਤ ਡੈਸਕ 07-12-2025
ਬਠਿੰਡਾ, 6 ਦਸੰਬਰ (ਪੱਤਰ ਪ੍ਰੇਰਕ)-ਪਿਛਲੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਸੇਵਾ ਨਿਭਾਉਣ ਲਈ ਵਾਲੀਆ ਸੰਸਥਾਵਾਂ ਨੂੰ ਸਿਵਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ਼ ਬਠਿੰਡਾ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਆਈਲੈਟਸ ਅਤੇ ਇੰਮੀਗ੍ਰੇਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ 'ਚ ਆਏ ਹੜ੍ਹ ਦੌਰਾਨ ਉਨ੍ਹਾਂ ਦੀ ਐਸੋਸੀਏਸ਼ਨ ਦੁਆਰਾ ਜ਼ਰੂਰਤਮੰਦ ਲੋਕਾ ਦੀ ਮਦਦ ਕੀਤੀ ਗਈ ਸੀ | ਇਸੇ ਅਧੀਨ ਸਿਵਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ਼ ਬਠਿੰਡਾ ਵਲੋਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਬਠਿੰਡਾ ਸ਼ਹਿਰੀ ਐਮ ਐਲ ਏ ਅਤੇ ਹਰੀ ਸਿੰਘ ਮਾਨ ਜ਼ਿਲ੍ਹਾ ਕਮਾਂਡਰ ਸਿਵਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ਼, ਚੀਫ਼ ਵਾਰਡਨ ਸਿਵਲ ਡਿਫੈਂਸ ਅਤੇ ਡਾ. ਨਰਿੰਦਰ ਕੁਮਾਰ ਬੱਸੀ ਡਿਪਟੀ ਚੀਫ਼ ਵਾਰਡਨ ਸਿਵਲ ਡਿਫੈਂਸ ਅਤੇ ਵਲੋਂ ਲਵਪ੍ਰੀਤ ਸਿੰਘ ਥਿੰਦ ਨੂੰ ਪ੍ਰਸੰਸਾ ਪੱਤਰ ਅਤੇ ਸਨਮਾਨ ਦੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਮੌਜੂਦ ਹਸਤੀਆਂ ਨੇ ਸਮੱੁਚੀ ਐਸੋਸੀਏਸ਼ਨ ਦਾ ਇਸ ਔਖੀ ਘੜੀ ਵਿਚ ਯੋਗਦਾਨ ਦੇਣ ਲਈ ਧੰਨਵਾਦ ਕੀਤਾ ਗਿਆ | ਸੰਸਥਾ ਦੇ ਪ੍ਰਧਾਨ ਥਿੰਦ ਨੇ ਸਾਰਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸੰਸਥਾ ਆਉਣ ਵਾਲੇ ਸਮੇਂ 'ਚ ਵੀ ਇਸੇ ਤਰ੍ਹਾਂ ਸਮਾਜ ਪ੍ਰਤੀ ਚੰਗੇ ਕੰਮ ਕਰਦੀ ਰਹੇਗੀ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਇਕ ਵਾਰ ਫਿਰ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਤੋਂ ਹੱਥ ਖੜ੍ਹੇ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਸਰਬਸੰਮਤੀ ਨਾਲ 19 ਮੈਂਬਰਾਂ ਦੀ ਕੀਤੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।