14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਉਮੀਦਵਾਰਾਂ ਦੇ ਸਿਰ ਸਜਣਗੇ ਜੇਤੂ ਤਾਜ- ਸੰਦੀਪ ਬਾਠ <br/>

ਅਜੀਤ ਡੈਸਕ 07-12-2025

ਬਾਲਿਆਂਵਾਲੀ, 6 ਦਸੰਬਰ (ਕੁਲਦੀਪ ਮਤਵਾਲਾ)- ਪੰਜਾਬ 'ਚ ਹੁਣ ਜਿਨ੍ਹਾਂ ਵੀ ਵਿਕਾਸ ਹੋਇਆ ਉਹ ਅਕਾਲੀ ਸਰਕਾਰ ਸਮੇਂ ਹੀ ਕੀਤਾ ਗਿਆ ਹੈ ਕਿਉਂਕਿ ਅਕਾਲੀ ਲੀਡਰਸ਼ਿਪ ਜੋ ਵੀ ਵਾਅਦਾ ਜੰਤਾ ਨਾਲ ਕਰਦੀ ਹੈ, ਉਸ ਨੰੂ ਇੰਨ-ਬਿੰਨ ਲਾਗੂ ਵੀ ਕਰਦੀ ਹੈ ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸੰਦੀਪ ਸਿੰਘ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ ਆਪ ਪਾਰਟੀ ਦੇ ਆਗੂਆਂ ਨੇ ਮਨ-ਲੁਭਾਵਨੇ ਤੇ ਝੂਠੇ ਵਾਅਦਿਆਂ ਨਾਲ ਬੇਸ਼ੁਮਾਰ ਸਬਜ਼ਬਾਗ ਵਿਖਾ ਕੇ ਸਰਕਾਰ ਤਾਂ ਬਣਾ ਲਈ ਪ੍ਰੰਤੂ ਚਾਰ ਸਾਲ ਦੇ ਕਰੀਬ ਗੁਜ਼ਰ ਚੱਲੇ ਨੇ, ਹਾਲੇ ਤੱਕ ਉਹ ਵਾਅਦੇ ਵਫ਼ਾ ਨਹੀਂ ਹੋਏ, ਜੋ ਆਪ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਨ¢ ਇਸ ਕਰਕੇ ਲੋਕਾਂ ਦਾ ਆਪ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਤੇ ਲੋਕਾਂ ਨੇ ਆਪ ਦੀ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਲਿਆ ਹੈ¢ ਹਲਕਾ ਮੌੜ ਦੇ ਲੋਕ ਅਕਾਲੀ ਸਰਕਾਰ ਵੇਲੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਹਲਕਾ ਮੌੜ ਚ 500 ਕਰੋੜ ਰੁਪਏ ਵੱਧ ਲਾਗਤ ਨਾਲ ਕੀਤੇ ਗਏ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ ਅਕਾਲੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਰਹੇ ਹਨ ਤੇ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਉਡੀਕ ਰਹੇ ਹਨ¢ ਇਸੇ ਕਰਕੇ ਪੰਜਾਬ ਚ 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਚ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਲੋਕਾਂ ਦੇ ਵੱਡੇ ਕਾਫ਼ਲੇ ਜੁੜ ਰਹੇ ਹਨ ਤੇ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵੱਡੇ ਮਾਰਜਨ ਨਾਲ ਜਿੱਤਣਗੇ¢ ਉਨ੍ਹਾਂ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰਾਂ ਨੂੰ ਮਿਲਣ ਲਈ ਵੱਧ ਤੋਂ ਵੱਧ ਡੋਰ-ਟੂ-ਡੋਰ ਮੁਹਿੰਮ ਚਲਾਉਣ ਤਾਂ ਕਿ ਹਰੇਕ ਵੋਟਰ ਤੱਕ ਪਹੁੰਚ ਕੀਤੀ ਜਾ ਸਕੇ¢

ਪਿਛਲੀ ਖ਼ਬਰ 7 ਸਾਲਾ ਪ੍ਰਵਾਸੀ ਲੜਕੀ ਅਗਵਾ <br/> ਅਗਲੀ ਖ਼ਬਰ 13 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਏਮਜ਼ ਵੇਦ ਕੁਮਾਰੀ ਮਿੱਤਲ ਪੈਸ਼ੇਂਟ ਸੈਂਲਟਰ ਹੋਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।