14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜੋਸ਼ ਤੇ ਹੋਸ਼ ਨਾਲ ਜਿੱਤਾਂਗੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ-ਵਿਧਾਇਕ ਬਲਕਾਰ ਸਿੰਘ ਸਿੱਧੂ

ਅਜੀਤ ਡੈਸਕ 07-12-2025
ਭਾਈਰੂਪਾ, 6 ਦਸੰਬਰ (ਵਰਿੰਦਰ ਲੱਕੀ)-ਲਾਗਲੇ ਪਿੰਡ ਬੁਰਜ ਗਿੱਲ ਸਥਿਤ ਇਕ ਨਿੱਜੀ ਪੈਲੇਸ 'ਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਹਲਕਾ ਪੱਧਰੀ ਮੀਟਿੰਗ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ, ਜਿਸ 'ਚ ਹਲਕੇ ਦੇ ਹਰ ਪਿੰਡ ਤੋਂ ਸਰਪੰਚ, ਪੰਚ, ਆਗੂ, ਵਰਕਰ ਅਤੇ ਸਮਰਥਕ ਵੱਡੀ ਗਿਣਤੀ 'ਚ ਪਹੁੰਚੇ | ਮੀਟਿੰਗ 'ਚ ਦਸਤਾਰ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਭੋਡੀਪੁਰਾ, ਮਾਰਕੀਟ ਕਮੇਟੀ ਭਗਤਾਂ ਦੇ ਚੇਅਰਮੈਨ ਬੇਅੰਤ ਸਿੰਘ ਧਾਲੀਵਾਲ, ਸਰਪੰਚ ਅਜਾਇਬ ਸਿੰਘ ਹਮੀਰਗੜ੍ਹ, ਮਨਹੀਰ ਗੋਚਾ, ਸਿਰੀਏਵਾਲਾ ਜੋਨ ਤੋਂ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਭੁਪਿੰਦਰ ਸਿੰਘ, ਬੁਰਜ ਗਿੱਲ ਜੋਨ ਤੋਂ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਬਲਵਿੰਦਰ ਸਿੰਘ ਲੱਖਾ ਸਰਪੰਚ ਪਿਪਲੀ, ਸੰਗਠਨ ਇੰਚਾਰਜ ਅਤੇ ਚੇਅਰਮੈਨ ਮਾਰਕੀਟ ਕਮੇਟੀ ਰਾਮਪੁਰਾ ਦਰਸ਼ਨ ਸਿੰਘ ਸੋਹੀ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਲਕਾ ਰਾਮਪੁਰਾ ਫੂਲ ਵਿਚ ਵਿਕਾਸ, ਭਾਈਚਾਰੇ ਅਤੇ ਇਨਸਾਫ਼ ਪੂਰਨ ਪ੍ਰਬੰਧਨ ਦੀ ਇਕ ਨਵੀਂ ਲਕੀਰ ਖਿੱਚੀ ਹੈ, ਜਿਸ ਕਰਕੇ ਜਨਤਾ ਦਾ ਭਰੋਸਾ ਪਾਰਟੀ ਵਧੇਰੇ ਮਜ਼ਬੂਤੀ ਨਾਲ ਜਿੱਤ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੋਨੋਂ ਜ਼ਿਲ੍ਹਾ ਪਰਿਸ਼ਦ ਦੀਆਂ ਸੀਟਾਂ ਅਤੇ 18 ਦੀਆਂ 18 ਬਲਾਕ ਸਮਿਤੀਆਂ ਭਾਰੀ ਬਹੁਮਤ ਨਾਲ ਜਿੱਤੇਗੀ | ਬਲਕਾਰ ਸਿੰਘ ਸਿੱਧੂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੇ ਸਮੇਂ ਜੋਸ਼ ਦੇ ਨਾਲ ਨਾਲ ਹੋਸ਼, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਕੰਮ ਕਰਨ, ਤਾਂ ਜੋ ਹਲਕੇ ਨੂੰ ਹੋਰ ਵੱਧ ਮਜ਼ਬੂਤੀ ਅਤੇ ਲੋਕਾਂ ਨੂੰ ਹੋਰ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ |
ਪਿਛਲੀ ਖ਼ਬਰ ਕਲੇਅ ਇੰਡੀਆ ਸਕੂਲ 'ਚ ਯੂਨੈਸਕੋ ਦੀ ਟੀਮ ਨੇ ਨੋਇਡਾ ਸਕੂਲ ਦੇ ਵਿਦਿਆਰਥੀਆਂ ਸਮੇਤ ਸੱਭਿਆਚਾਰਕ ਅਦਾਨ-ਪ੍ਰਦਾਨ ਪ੍ਰੋਗਰਾਮ ਦ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤਹਿਤ ਅਕਾਲੀ ਵਰਕਰਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।