14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਜਮਹੂਰੀ ਅਧਿਕਾਰ ਸਭਾ ਵਲੋਂ ਕਨਵੈਨਸ਼ਨ 10 ਨੂੰ

ਅਜੀਤ ਡੈਸਕ 07-12-2025
ਬਠਿੰਡਾ, 6 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ 'ਮਨੁੱਖੀ ਹੱਕਾਂ ਨੂੰ ਅੱਜ ਦੀਆਂ ਚੁਣੌਤੀਆਂ' ਵਿਸ਼ੇ 'ਤੇ ਇਕ ਅਹਿਮ ਕਨਵੈੱਨਸ਼ਨ 10 ਦਸੰਬਰ ਨੂੰ ਸਵੇਰੇ 11 ਵਜੇ ਟੀਚਰਜ਼ ਹੋਮ ਬਠਿੰਡਾ ਵਿਖੇ ਕਰਵਾਈ ਜਾ ਰਹੀ ਹੈ, ਜਿਸ ਦੇ ਮੁੱਖ ਬੁਲਾਰੇ ਪ੍ਰੋ. ਜਗਮੋਹਨ ਸਿੰਘ ਸੂਬਾ ਪ੍ਰਧਾਨ ਆਪਣਾ ਕੁੰਜੀਵਤ ਭਾਸ਼ਣ ਦੇਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਪਿ੍ੰਸੀਪਲ ਬੱਗਾ ਸਿੰਘ, ਸਹਾਇਕ ਸਕੱਤਰ ਅਵਤਾਰ ਸਿੰਘ ਤੇ ਪ੍ਰੈੱਸ ਸਕੱਤਰ ਡਾ. ਅਜੀਤਪਾਲ ਸਿੰਘ ਨੇ ਦੱਸਿਆ ਕਿ ਕੌਮਾਂਤਰੀ ਮਨੁੱਖੀ ਅਧਿਕਾਰ ਐਲਾਨ-ਨਾਮਾ 1948 'ਤੇ ਭਾਰਤ ਦੀ ਹਕੂਮਤ ਨੇ ਵੀ ਦਸਤਖ਼ਤ ਕੀਤੇ ਹੋਏ ਹਨ, ਪਰ ਉਸ ਐਲਾਨ-ਨਾਮੇ 'ਚ ਦਰਜ ਅਧਿਕਾਰਾਂ ਨੂੰ ਛਿੱਕੇ ਟੰਗ ਕੇ ਸਾਮਰਾਜੀਆਂ ਦੀ ਸ਼ਹਿ 'ਤੇ ਹਕੂਮਤ ਹਰ ਤਰ੍ਹਾਂ ਦਾ ਜਬਰ ਕਰ ਰਹੀ ਹੈ | ਹਰ ਇਨਸਾਨ ਨੂੰ ਆਪਣੀ ਆਜ਼ਾਦ ਤੇ ਸਨਮਾਨਜਨਕ ਜ਼ਿੰਦਗੀ ਜਿਊਣ ਦਾ ਅਧਿਕਾਰ ਪ੍ਰਾਪਤ ਹੈ | ਰੰਗ ਨਸਲ ਲਿੰਗ, ਬੋਲੀ, ਧਰਮ, ਸਿਆਸਤ, ਵੱਖਰੇ ਵਿਚਾਰਾਂ ਜਾਂ ਕਿਸੇ ਖ਼ਿੱਤੇ ਦੇ ਆਧਾਰ 'ਤੇ ਵਿਤਕਰੇਬਾਜ਼ੀ ਨਾ ਹੋਣ ਅਤੇ ਫ਼ੌਜਦਾਰੀ ਜੁਰਮ ਆਇਦ ਹਰੇਕ ਵਿਅਕਤੀ ਨੂੰ ਆਪਣਾ ਪੱਖ ਰੱਖਣ ਦਾ ਵੀ ਹੱਕ ਹੈ ਅਤੇ ਨਿਰਪੱਖ ਸੁਣਾਈ ਰਾਹੀਂ ਦੋਸ਼ੀ ਕਰਾਰ ਦਿੱਤੇ ਜਾਣ ਤੱਕ ਉਸ ਨੂੰ ਨਿਰਦੋਸ਼ ਮੰਨਿਆ ਜਾਣਾ ਚਾਹੀਦਾ ਹੈ | ਪਰ ਫਿਰ ਵੀ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਕਹੇ ਜਾਣ ਵਾਲੇ ਭਾਰਤ ਵਿਚ ਮਨੁੱਖੀ ਹੱਕਾਂ ਦਾ ਬੁਰਾ ਹਾਲ ਹੈ¢ ਸਭਾ ਦੇ ਆਗੂਆਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਕਨਵੈੱਨਸ਼ਨ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ¢
ਪਿਛਲੀ ਖ਼ਬਰ ਡਾਕਟਰ ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਧਾਮ ਵਿਖੇ ਦੂਸਰਾ ਸਾਲਾਨਾ ਜਾਗਰਣ ਤੇ ਭੰਡਾਰਾ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।