14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 09-12-2025
ਸੰਗਤ ਮੰਡੀ, 8 ਦਸੰਬਰ (ਸੁਖਤੇਜ ਧਾਲੀਵਾਲ)-ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਰਾਹੀਂ ਬਿਜਲੀ ਬੋਰਡ ਦੇ ਕੀਤੇ ਜਾ ਰਹੇ ਨਿੱਜੀਕਰਨ ਅਤੇ ਕਿਸਾਨਾਂ ਤੋਂ ਆਪਣਾ ਬੀਜ ਵਰਤਣ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਬਲਾਕ ਸੰਗਤ ਵਲੋਂ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਨੇ ਬਿਜਲੀ ਦਫ਼ਤਰ ਅੱਗੇ ਦੋਨਾਂ ਬਿੱਲਾਂ ਦੀਆਂ ਕਾਪੀਆਂ ਸਾੜਕੇ ਰੋਸ ਪ੍ਰਦਰਸ਼ਨ ਕੀਤਾ | ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਧਰਮਪਾਲ ਸਿੰਘ ਜੰਡੀਆਂ, ਜਸਕਰਨ ਸਿੰਘ ਗੋਰਾ ਕੋਟਗੁਰੂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਇਕਬਾਲ ਸਿੰਘ ਪਥਰਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਦਰਸ਼ਨ ਸਿੰਘ ਫੁੱਲੋ ਮਿੱਠੀ, ਉਮਰਦੀਨ ਜੱਸੀ ਨੇ ਕਿਹਾ ਕਿ ਬਿਜਲੀ ਐਕਟ 1948 ਅਧੀਨ ਸਰਕਾਰ ਨੇ ਲੋਕਾਂ ਦੀਆਂ ਸੁੱਖ ਸਹੂਲਤਾਂ ਲਈ ਬਿਜਲੀ ਦਾ ਪ੍ਰਬੰਧ ਕੀਤਾ ਸੀ ਤਾਂ ਜੋ ਬਿਨਾਂ ਕਿਸੇ ਮੁਨਾਫ਼ੇ ਨੁਕਸਾਨ ਦੇ ਲੋਕ ਸਸਤੀ ਸਹੂਲਤ ਮਾਣ ਸਕਣ ਅਤੇ ਇਸ ਦੇ ਢਾਂਚੇ ਨੂੰ ਚਲਾਉਣ ਲਈ ਵਪਾਰਕ ਵਰਤੋਂ ਦੀ ਬਿਜਲੀ ਵਾਸਤੇ ਵੱਖਰੇ ਰੇਟ ਰੱਖੇ ਗਏ ਸਨ, ਪਰ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਇਸ ਨੂੰ ਵੱਡੇ ਉਦਯੋਗ ਘਰਾਣਿਆਂ ਦੇ ਹੱਥ ਦੇਣ ਲਈ ਲਗਾਤਾਰ ਇਸ ਕਾਨੂੰਨ ਵਿਚ ਮਨਮਰਜ਼ੀ ਦੀਆਂ ਸੋਧਾਂ ਕੀਤੀਆਂ ਗਈਆਂ ਅਤੇ ਇਸ ਨੂੰ ਹੁਣ ਪੂਰੀ ਤਰ੍ਹਾਂ ਨਿੱਜੀ ਹੱਥਾਂ 'ਚ ਦੇਣ ਲਈ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਨੂੰ ਸੰਸਦ ਦੇ ਸਰਦ ਰੁੱਤ ਵਿਚ ਪੇਸ਼ ਕਰਨ ਲਈ ਸੂਬੇ ਦੀਆਂ ਸਰਕਾਰਾਂ ਨੂੰ ਲਾਗੂ ਕਰਨ ਲਈ ਸਲਾਹਾਂ ਮੰਗੀਆਂ ਗਈਆਂ ਹਨ | ਜਿਸ ਸੰਬੰਧੀ ਪੰਜਾਬ ਸਰਕਾਰ ਨੇ ਵੀ ਇਸ ਦਾ ਵਿਰੋਧ ਕਰਨ ਲਈ ਚੁੱਪ ਵੱਟੀ ਹੋਈ ਹੈ |
ਪਿਛਲੀ ਖ਼ਬਰ ਬੀ.ਕੇ.ਯੂ. ਉਗਰਾਹਾਂ ਵਲੋਂ ਬਿਜਲੀ ਸੋਧ ਬਿੱਲ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਨੇ ਔਰਤ ਮੁਲਾਜ਼ਮਾਂ ਦੀ ਦੂਰ-ਦੁਰਾਡੇ ਡਿਊਟੀ ਲਗਾਉਣ ਦੀ ਨਿਖੇਧੀ- ਡੀਟੀਐਫ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।