ਬਠਿੰਡਾ, 8 ਦਸੰਬਰ (ਪੱਤਰ ਪ੍ਰੇਰਕ)-ਬਠਿੰਡਾ ਦੀ ਇਕ ਅਦਾਲਤ ਨੇ ਕਰੀਬ ਸੱਤ ਸਾਲ ਪੁਰਾਣੇ ਮਾਮਲੇ ਦਾ ਨਿਪਟਾਰਾ ਕਰਦਿਆਂ ਇਸ ਮੁਕੱਦਮੇ 'ਚ ਸ਼ਾਮਲ ਅੱਠ ਜਣਿਆਂ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਪਿੰਡ ਗਿੱਲਪੱਤੀ ਦੇ ਇਕ ਵਿਅਕਤੀ ਨੇ ਸਾਲ 2018 ਦੌਰਾਨ ਕੋਈ ਜ਼ਹਿਰੀਲੀ ਚੀਜ ਖਾ ਲਈ ਸੀ, ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ ਤੇ ਉਸ ਨੇ ਲਿਖੇ ਖੁਦਕੁਸ਼ੀ ਨੋਟ ਵਿਚ ਆਪਣੇ ਪਿੰਡ ਦੇ ਹੀ ਕਈ ਵਿਅਕਤੀਆਂ 'ਤੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਤੇ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦੇ ਦੋਸ਼ ਲਗਾਏ ਸਨ, ਜਿਸ ਦੇ ਆਧਾਰ 'ਤੇ ਥਾਣਾ ਥਰਮਲ ਦੀ ਪੁਲਿਸ ਵਲੋਂ ਪਿੰਡ ਗਿੱਲਪੱਤੀ ਦੇ ਰਹਿਣ ਵਾਲੇ ਅਕਬਰ ਸਿੰਘ, ਸੁਖਦੇਵ ਸਿੰਘ, ਗੁਲਜ਼ਾਰ ਸਿੰਘ, ਬਲਵਿੰਦਰ ਸਿੰਘ, ਸੁਖਚੈਨ ਸਿੰਘ, ਗੁਰਚਰਨ ਸਿੰਘ, ਬਲਜਿੰਦਰ ਸਿੰਘ ਤੇ ਗੁਰਮੇਲ ਸਿੰਘ ਦੇ ਖਿਲਾਫ਼ 23 ਜੂਨ 2018 ਨੂੰ ਧਾਰਾ 306 ਆਈ. ਪੀ. ਸੀ. ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ | ਇਸ ਮਾਮਲੇ ਦੀ ਉਸ ਸਮੇਂ ਤੋਂ ਅਦਾਲਤ 'ਚ ਸੁਣਵਾਈ ਚੱਲ ਰਹੀ ਸੀ, ਜਿਸ ਦਾ ਹੁਣ ਵਧੀਕ ਸ਼ੈਸ਼ਨ ਜੱਜ ਬਠਿੰਡਾ ਦੀ ਅਦਾਲਤ ਨੇ ਨਿਪਟਾਰਾ ਕਰਦਿਆਂ ਬਚਾਅ ਪੱਖ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਤੇ ਹਰਪਿੰਦਰ ਸਿੰਘ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਸ ਮਾਮਲੇ 'ਚੋਂ ਉੱਕਤ ਅਕਬਰ ਸਿੰਘ, ਸੁਖਦੇਵ ਸਿੰਘ, ਗੁਲਜ਼ਾਰ ਸਿੰਘ, ਬਲਵਿੰਦਰ ਸਿੰਘ, ਸੁਖਚੈਨ ਸਿੰਘ, ਗੁਰਚਰਨ ਸਿੰਘ, ਬਲਜਿੰਦਰ ਸਿੰਘ ਤੇ ਗੁਰਮੇਲ ਸਿੰਘ ਨੂੰ ਬਰੀ ਕਰ ਦਿੱਤਾ ਹੈ |