ਰਾਮਪੁਰਾ ਫੂਲ, 8 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਪਿੰਡ ਜਿਉਦ ਤੋਂ ਪਿੰਡ ਘੜੈਲਾ ਨੂੰ ਜਾਂਦੀ ਲਿੰਕ ਸੜਕ ਤੇ ਗਊ ਵੰਸ਼ ਨੂੰ ਬੇਰਹਿਮੀ ਨਾਲ ਮਾਰ ਕੇ ਸੁੱਟਿਆ ਗਿਆ ਸੀ ਥਾਣਾ ਸਦਰ ਰਾਮਪੁਰਾ ਵਲੋਂ ਨਾਮਾਲੂਮ ਵਾਹਨ ਅਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ¢ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਗਊ ਸੁਰੱਕਸ਼ਾ ਸੇਵਾ ਦਲ ਪੰਜਾਬ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਕਿ ਕੁਝ ਵਿਅਕਤੀਆਂ ਵੱਲੋਂ ਇੱਕ ਗਊ ਵੰਸ਼ ਨੂੰ ਬੇਰਹਿਮੀ ਨਾਲ ਮਾਰ ਕੇ ਚੱਲਦੀ ਗੱਡੀ ਵਿਚੋਂ ਸੁੱਟਿਆ ਹੋਇਆ ਜਾਪ ਰਿਹਾ ਹੈ ਅਸੀਂ ਇਸ ਦੀ ਇਤਲਾਹ ਥਾਣਾ ਸਦਰ ਰਾਮਪੁਰਾ ਨੂੰ ਦਿੱਤੀ ਤਾਂ ਬਿਨਾਂ ਕਿਸੇ ਦੇਰੀ ਤੋਂ ਥਾਣਾ ਮੁਖੀ ਬੂਟਾ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮਿ੍ਤਕ ਗਊ ਵੰਸ਼ ਨੂੰ ਐਨੀਮਲ ਐਂਬੂਲੈਂਸ ਰਾਹੀਂ ਪੋਸਟਮਾਰਟਮ ਲਈ ਰਾਮਪੁਰਾ ਵਿਖੇ ਲਿਆਂਦਾ ਗਿਆ ਇਸ ਸਬੰਧ ਵਿੱਚ ਐੱਸ ਐੱਸ ਪੀ ਬਠਿੰਡਾ ਅਮਨੀਤ ਕੌਂਡਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਦੋਸ਼ੀਆਂ ਦੀ ਭਾਲ ਕਰਕੇ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ | ਨਾਮਾਲੂਮ ਦੋਸ਼ੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਪੁਲਿਸ ਵਲੋਂ ਗਊ ਵੰਸ਼ ਦਾ ਪੋਸਟਮਾਰਟਮ ਕਰਵਾ ਕੇ ਗਊ ਸੁਰੱਖਸਾ ਸੇਵਾ ਦਲ ਪੰਜਾਬ ਦੀ ਸੰਸਥਾ ਦੇ ਹਵਾਲੇ ਕੀਤਾ ਗਿਆ ਅਤੇ ਮਿ੍ਤਕ ਗਊ ਵੰਸ਼ ਨੂੰ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਫੂਲ ਰੋਡ 'ਤੇ ਸਥਿਤ ਬੀੜ ਵਿਖੇ ਰਾਮਪੁਰਾ ਪੁਲਿਸ ਦੀ ਮÏਜੂਦਗੀ ਵਿਚ ਦਫ਼ਨਾਇਆ ਗਿਆ¢