14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਿਜਲੀ ਬਿੱਲ ਦੇ ਖਰੜੇ ਦੀਆਂ ਕਾਪੀ ਸਾੜੀਆਂ

ਅਜੀਤ ਡੈਸਕ 09-12-2025

ਰਾਮਾਂ ਮੰਡੀ,8 ਦਸੰਬਰ (ਤਰਸੇਮ ਸਿੰਗਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਪਾਵਰਕੌਮ ਦਫ਼ਤਰ ਵਿਖੇ ਜਿੱਥੇ ਕੇਂਦਰ ਸਰਕਾਰ ਵਲੋਂ ਸਰਦ ਰੁੱਤ ਸੈਸ਼ਨ 'ਚ ਲਿਆਂਦਾ ਜਾ ਰਿਹਾ ਨਵਾਂ ਬਿਜਲੀ 2025 ਕਾਨੂੰਨ ਦਾ ਵਿਰੋਧ ਕੀਤਾ, ਗਿਆ ਉਥੇ ਹੀ ਰੋਸ ਪ੍ਰਦਰਸ਼ਨ ਕਰਕੇ ਬਿੱਲ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਪ੍ਰਦਰਸ਼ਨ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਸਰਕਾਰ 2025 ਬਿਜਲੀ ਬਿੱਲ ਰਾਹੀਂ ਸਭ ਕੁਝ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ਦੀ ਤਿਆਰੀ ਕਰ ਰਹੀ ਹੈ | ਪਾਵਰਕੌਮ ਲੋਕਾਂ ਦਾ ਮਹਿਕਮਾ ਹੈ, ਇਸ ਨੂੰ ਬਚਾਉਣ ਲਈ ਅਤੇ ਬਿਜਲੀ ਬਿੱਲ 2025 ਨੂੰ ਰੱਦ ਕਰਾਉਣ ਲਈ ਹਰ ਸੰਘਰਸ਼ ਲੜਿਆ ਜਾਵੇਗਾ | ਇਸ ਮੌਕੇ ਟੀ ਐਸ ਯੂ ਦੇ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਕਿ ਇਸ ਬਿੱਲ ਦੇ ਵਿਰੋਧ 'ਚ ਯੂਨੀਅਨ ਨੇ ਪੰਜਾਬ ਭਰ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਅੱਜ ਸਾਥ ਦਿੱਤਾ ਹੈ ਤੇ ਅੱਗੇ ਤੋਂ ਵੀ ਦਿੰਦੇ ਰਹਿਣਗੇ | ਇਸ ਬਿੱਲ ਦੇ ਵਿਰੋਧ ਵਿਚ ਡੱਟ ਕੇ ਲੜਾਈ ਲੜੀ ਜਾਵੇਗੀ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਕਰਮਜੀਤ ਸਿੰਘ ਜੱਜਲ, ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਦੇ ਆਗੂ ਬਲਜਿੰਦਰ ਸ਼ਰਮਾ, ਡਵੀਜਨ ਸਕੱਤਰ ਮਨਜਿੰਦਰ ਸ਼ਰਮਾ, ਡਵੀਜਨ ਮੀਤ ਸਕੱਤਰ ਗੁਰਜੀਤ ਸਿੰਘ, ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ, ਮੀਤ ਪ੍ਰਧਾਨ ਜਗਦੀਪ ਸਿੰਘ, ਸਕੱਤਰ ਹਰਜੀਤ ਸਿੰਘ, ਜਰਨਲ ਸਕੱਤਰ ਲਭਦੀਪ ਸਿੰਘ ਸੇਖੂ, ਖ਼ਜ਼ਾਨਚੀ ਹਰਵਿੰਦਰ ਸਿੰਘ, ਕਿਸਾਨ ਆਗੂ ਗੁਰਪ੍ਰੀਤ ਸਿੰਘ ਰਾਮਾਂ, ਬੱਬੂ ਕਣਕਵਾਲ, ਸੰਦੀਪ ਸਿੰਘ, ਨਿਰਮਲ ਸਿੰਘ, ਸੁਖਪਾਲ ਸਿੰਘ, ਗੁਰਲਾਲ ਸਿੰਘ ਕਣਕਵਾਲ, ਜਗਮੀਤ ਸਿੰਘ, ਨਾਇਬ ਸਿੰਘ , ਹੈਹਰਦੀਪ ਸਿੰਘ ਦੀਪ, ਮੱਖਣ ਸਿੰਘ ਕਣਕਵਾਲ, ਆਤਮਾ ਰਾਮ, ਭਿੰਦਰ ਸਿੰਘ ਮੱਖਣ ਕਣਕਵਾਲ, ਜਗਦੀਪ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਵਿਰੋਧੀਆਂ ਦੇ ਭਰਮ ਦੂਰ ਕਰਨਗੇ-ਮਲੂਕਾ ਅਗਲੀ ਖ਼ਬਰ ਗਊ ਵੰਸ਼ ਦੀ ਹੱਤਿਆ ਕਰਕੇ ਮਿ੍ਤਕ ਦੇਹ ਨੂੰ ਸੜਕ 'ਤੇ ਸੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।