ਭਾਈਰੂਪਾ, 8 ਦਸੰਬਰ (ਵਰਿੰਦਰ ਲੱਕੀ)-ਬਿਜਲੀ ਅਤੇ ਸੀਡ ਬਿਲ ਦੇ ਵਿਰੋਧ 'ਚ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਬ-ਡਵੀਜ਼ਨਾਂ ਅਤੇ ਡਵੀਜ਼ਨਾਂ ਉੱਪਰ ਰੋਸ ਧਰਨੇ ਦਿੱਤੇ ਗਏ ਅਤੇ ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਦੇ ਵਿਰੋਧ ਕਰਦੇ ਹੋਏ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਕਸਬਾ ਭਾਈਰੂਪਾ ਦੇ ਸਬ ਡਵੀਜ਼ਨ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਭਾਕਿਯੂ ਡਕੌਂਦਾ ਬਲਾਕ ਫੂਲ ਦੇ ਪ੍ਰਧਾਨ ਅਮਨਦੀਪ ਸਿੰਘ ਗੱਗੀ ਅਤੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ, ਮਜ਼ਦੂਰ, ਵਪਾਰੀ, ਪੇਂਡੂ ਅਤੇ ਸ਼ਹਿਰੀ ਵਰਗ ਤੇ ਇਸ ਬਿੱਲ ਦਾ ਬੁਰਾ ਅਸਰ ਪਵੇਗਾ ਅਤੇ ਯੂਨੀਅਨ ਕਿਸੇ ਵੀ ਕੀਮਤ 'ਤੇ ਇਹ ਬਿੱਲ ਲਾਗੂ ਨਹੀਂ ਹੋਣ ਦੇਵੇਗੀ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਧਨੇਰ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਨਾਹਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਅਤੇ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦਿੱਤ ਸਿੰਘ ਅਤੇ ਸੁਖਦੇਵ ਸਿੰਘ ਢਿਪਾਲੀ ਵੱਲ ਵਿਸ਼ੇਸ਼ ਤੌਰ 'ਤੇ ਸਹਿਯੋਗ ਦਿੱਤਾ ਗਿਆ | ਮੌਕੇ 'ਤੇ ਜਨਰਲ ਸਕੱਤਰ ਰਣਜੀਤ ਸਿੰ, ਸੀਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ, ਖਜ਼ਾਨਚੀ ਮਨਦੀਪ ਸਿੰਘ, ਮੀਤ ਪ੍ਰਧਾਨ ਸੁਖਪਾਲ ਸਿੰਘ, ਸਹਾਇਕ ਸਕੱਤਰ ਸਵਰਨ ਸਿੰਘ, ਕਮੇਟੀ ਮੈਂਬਰ ਸੁਖਵਿੰਦਰ ਸਿੰਘ, ਪ੍ਰੈੱਸ ਸਕੱਤਰ ਕੇਵਲ ਕਿ੍ਸ਼ਨ, ਕਮੇਟੀ ਮੈਂਬਰ ਮੰਦਰ ਸਿੰਘ, ਇਕਾਈ ਪ੍ਰਧਾਨ ਮਨਜੀਤ ਸਿੰਘ ਭਾਈ ਰੂਪਾ, ਬਹਾਦਰ ਸਿੰਘ ਢਿਪਾਲੀ, ਜਰਨੈਲ ਸਿੰਘ ਕਾਂਗੜ, ਜੋਗਿੰਦਰ ਸਿੰਘ ਘੰਡਾਬੰਨਾ, ਜਸਵਿੰਦਰ ਸਿੰਘ ਦਿਆਲਪੁਰਾ, ਚਮਕੌਰ ਸਿੰਘ ਸੇਲਬਰਾਹ, ਜੱਗਾ ਸਿੰਘ ਬੁਰਜ ਗਿੱਲ, ਕੁਲਵੰਤ ਸਿੰਘ ਫੂਲੇਵਾਲਾ, ਜਨਰਲ ਸਕੱਤਰ ਕਰਮ ਸਿੰਘ, ਬਿਜਲੀ ਮੁਲਾਜ਼ਮ ਜਥੇਬੰਦੀ ਵਲੋਂ ਲਾਈਨਮੈਨ ਲਖਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸਬ-ਡਵੀਜ਼ਨਾਂ ਅੱਗੇ ਬਿਜਲੀ ਅਤੇ ਸੀਡ ਬਿੱਲ ਦੀਆਂ ਕਾਪੀਆਂ ਸਾੜੀਆਂ
ਅਜੀਤ ਡੈਸਕ
09-12-2025