14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਪਿੰਡ ਮਹਿਮਾ ਸਵਾਈ ਵਿਖੇ ਅਕਾਲੀ ਵਰਕਰਾਂ ਨੇ ਸੁਖਵਿੰਦਰ ਕੌਰ ਦੇ ਹੱਕ ਵਿਚ ਘਰ-ਘਰ ਵੋਟਾਂ ਮੰਗੀਆਂ

ਅਜੀਤ ਡੈਸਕ 09-12-2025
ਮਹਿਮਾ ਸਰਜਾ, 8 ਦਸੰਬਰ (ਬਲਦੇਵ ਸੰਧੂ)-ਜਿੱਥੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣ ਮੁਹਿੰਮ ਖੇਤਰ ਵਿਚ ਪੂਰੀ ਤਰ੍ਹਾਂ ਭੱਖ ਚੁੱਕੀ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਅੱਜ ਪਿੰਡ ਮਹਿਮਾ ਸਵਾਈ ਵਿਖੇ ਉਨ੍ਹਾਂ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ | ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜ਼ੋਨ ਕਿਲੀ ਨਿਹਾਲ ਸਿੰਘ ਵਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਵਿੰਦਰ ਕੌਰ ਕੋਠੇ ਇੰਦਰ ਸਿੰਘ ਵਾਲਾ ਅਤੇ ਪੰਚਾਇਤ ਸਮਿਤੀ ਉਮੀਦਵਾਰ ਸੁਖਵੰਤ ਕੌਰ ਪਤਨੀ ਮਨਜੀਤ ਸਿੰਘ ਗਿੱਲ ਮਹਿਮਾ ਸਵਾਈ ਦੇ ਹੱਕ ਵਿਚ ਘਰ-ਘਰ ਚੋਣ ਪ੍ਰਚਾਰ ਕਰਦਿਆਂ ਵੋਟਾਂ ਮੰਗੀਆਂ ਹਨ | ਇਸ ਮੌਕੇ ਵਰਕਰਾਂ ਦੀ ਅਗਵਾਈ ਕਰ ਰਹੇ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਸੁਖਰਾਜ ਸਿੰਘ ਰਾਜੀ ਸੇਖੋਂ ਮਹਿਮਾ ਸਰਕਾਰੀ ਅਤੇ ਰਾਜਾ ਸਿੰਘ ਬਰਾੜ ਸਾਬਕਾ ਸਰਪੰਚ ਕੋਠੇ ਇੰਦਰ ਸਿੰਘ ਵਾਲਾ ਨੇ ਤੱਕੜੀ ਦੇ ਚੋਣ ਨਿਸ਼ਾਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਗੁਰਚਰਨ ਸਿੰਘ ਅÏਲਖ, ਸਾਬਕਾ ਸਰਪੰਚ ਕੇਵਲ ਸਿੰਘ, ਕੁਲਦੀਪ ਸਿੰਘ ਬਰਾੜ, ਗੁਲਾਬ ਸਿੰਘ ਪੰਚ, ਸਤਨਾਮ ਸਿੰਘ ਸਾਬਕਾ ਪੰਚ, ਗੁਰਸੇਵਕ ਸਿੰਘ ਬਰਾੜ, ਰੂਪ ਸਿੰਘ ਭੁੱਲਰ, ਲਖਵੀਰ ਸਿੰਘ ਲੱਖੀ ਕੋਠੇ ਮਸੂਰਕੇ, ਜਗਜੀਤ ਸਿੰਘ ਪੰਚ, ਸੰਦੀਪ ਸਿੰਘ ਬਰਾੜ, ਨਛੱਤਰ ਸਿੰਘ, ਬਿਰਸਾ ਸਿੰਘ ਬਰਾੜ, ਰੋਸ਼ਨ ਸਿੰਘ ਗਿੱਲ, ਗੁਰਪਾਲ ਸਿੰਘ ਬਾਲੂ, ਗੁਰਮੀਤ ਸਿੰਘ ਬਰਾੜ, ਸੁਖਵਿੰਦਰ ਸਿੰਘ ਸੰਧੂ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੀਆਂ 17 ਸੀਟਾਂ ਤੇ ਪੰਚਾਇਤ ਸੰਮਤੀ ਦੀਆਂ 137 ਸੀਟਾਂ ਲਈ 511 ਉਮੀਦਵਾਰਾਂ ਵਲੋਂ ਲੜੀ ਜਾਵੇਗੀ ਚੋਣ-ਜ... ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਕਾਂਗੜ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।