14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਪੰਚਾਇਤੀ ਸੰਮਤੀ ਚੋਣਾਂ ਵਿਚ ਭਾਜਪਾ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ-ਦਿਆਲ ਸੋਢੀ

ਅਜੀਤ ਡੈਸਕ 09-12-2025
ਮੌੜ ਮੰਡੀ, 8 ਦਸੰਬਰ (ਗੁਰਜੀਤ ਸਿੰਘ ਕਮਾਲੂ)-ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਚੋਣਾਂ ਵਿਚ ਭਾਜਪਾ ਨੂੰ ਪਿੰਡਾਂ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਦਿਆਲ ਸੋਢੀ ਨੇ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਮਾਈਸਰਖਾਨਾ ਵਿਖੇ ਸੰਮਤੀ ਚੋਣਾਂ ਲਈ ਰੱਖੀ ਗਈ ਇਕ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅੱਜ ਪਿੰਡਾਂ ਵਿਚ ਭਾਜਪਾ ਦੀਆਂ ਚੋਣਾਂ ਸਬੰਧੀ ਰੱਖੀਆਂ ਗਈਆਂ ਮੀਟਿੰਗਾਂ ਵਿਚ ਜੋ ਲੋਕ ਖੁੱਲ੍ਹ ਕੇ ਆ ਰਹੇ ਹਨ ਅਤੇ ਭਾਜਪਾ ਵਿਚ ਆਪਣਾ ਵਿਸ਼ਵਾਸ ਪ੍ਰਗਟ ਕਰ ਕੇ ਸ਼ਮੂਲੀਅਤ ਕਰ ਰਹੇ ਹਨ ਜਿਸ ਕਰਕੇ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿਚ ਭਾਜਪਾ ਪਹਿਲੀ ਵਾਰ ਜੋ ਪੰਚਾਇਤੀ ਸੰਮਤੀ ਚੋਣਾਂ ਇਕੱਲਿਆਂ ਲੜਨ ਜਾ ਰਹੀ ਹੈ | ਇਨ੍ਹਾਂ ਚੋਣਾਂ ਵਿਚ ਭਾਜਪਾ ਆਪਣਾ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਬਹੁਤ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਨ੍ਹਾਂ ਚੋਣਾਂ ਵਿਚ ਤਕੜੀ ਹਾਰ ਦਾ ਮੂੰਹ ਦਿਖਾਉਣ ਤਾਂ ਕਿ 2027 ਦੀਆਂ ਸਭਾ ਚੋਣਾਂ ਵਿਚ ਇਸ ਨਿਕੰਮੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਨੂੰ ਛੁਟਕਾਰਾ ਦਿਵਾਇਆ ਜਾ ਸਕੇ ਅਤੇ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਕੇ ਪੰਜਾਬ ਨੂੰ ਤਰੱਕੀ, ਅਮਨ ਸ਼ਾਂਤੀ ਅਤੇ ਖੁਸ਼ਹਾਲੀ ਦੇ ਰਸਤੇ ਲਿਆ ਕੇ ਦੇਸ਼ ਵਿਚੋਂ ਪਹਿਲੇ ਨੰਬਰ ਦਾ ਸੂਬਾ ਬਣਾਇਆ ਜਾ ਸਕੇ | ਇਸ ਮੌਕੇ ਬਹੁਤ ਸਾਰੇ ਪਰਿਵਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਕੀਤੇ ਗਏ | ਸ਼ਾਮਲ ਹੋਏ ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ ਅਤੇ ਇਨ੍ਹਾਂ ਚੋਣਾਂ ਵਿਚ ਭਾਜਪਾ ਦੀ ਜਿੱਤ ਯਕੀਨੀ ਬਣਾਉਣਗੇ | ਇਸ ਮੌਕੇ ਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਮਾਈਸਰਖਾਨਾ ਤੋਂ ਭਾਜਪਾ ਦੇ ਉਮੀਦਵਾਰ ਮੇਜਰ ਸਿੰਘ ਰੰਧਾਵਾ ਅਤੇ ਬਲਾਕ ਸੰਮਤੀ ਜੋਨ ਮਾਈਸਰਖਾਨਾ ਦੇ ਉਮੀਦਵਾਰ ਬਲਜਿੰਦਰ ਕੌਰ ਨੇ ਵੀ ਹਾਜ਼ਰ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਗਈ | ਇਸ ਸਮੇਂ ਪਾਰਟੀ ਦੇ ਸੀਨੀਅਰ ਆਗੂ ਗੁਰਮੇਲ ਸਿੰਘ, ਗੁਰਤੇਜ ਸਿੰਘ ਚਨਾਰਥਲ ਖਾਨਾ, ਸਰਬਜੀਤ ਸਿੰਘ ਮਾਈਸਰਖਾਨਾ ਤੋਂ ਇਲਾਵਾ ਪਾਰਟੀ ਦੇ ਬਹੁਤ ਸਾਰੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਟਰੈਕਟਰ-ਪਿਕਅੱਪ ਦੀ ਭਿਆਨਕ ਟੱਕਰ 'ਚ ਡਰਾਈਵਰ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਬਲਾਕ ਸੰਮਤੀ ਉਮੀਦਵਾਰ ਅਮਰਜੀਤ ਸਿੰਘ ਅਮਰਾ ਦੇ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।