15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੰਤਪੁਰਾ ਰੋਡ ਵਿਖੇ ਹੋਈ ਲੜਾਈ 'ਚ ਇਕ ਗੱਡੀ ਦੀ ਹੋਈ ਭੰਨਤੋੜ

ਅਜੀਤ ਡੈਸਕ 09-12-2025
ਬਠਿੰਡਾ, 8 ਦਸੰਬਰ (ਪੱਤਰ ਪ੍ਰੇਰਕ)-ਬਠਿੰਡਾ ਦੇ ਸੰਤਪੁਰਾ ਰੋਡ ਵਿਖੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਦੌਰਾਨ ਇਕ ਗੱਡੀ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਲੜਾਈ 'ਚ ਇਕ ਨੌਜਵਾਨ ਦੇ ਸੱਟਾ ਲੱਗਿਆ ਹੋਣ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ | ਇਸ ਮਾਮਲੇ ਸੰਬੰਧੀ ਐੱਸ.ਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸੱਤਿਅਮ ਅਰੋੜਾ ਵਾਸੀ ਗੁਰੂ ਨਾਨਕ ਪੁਰਾ ਮੁਹੱਲਾ ਜੋ ਕਿ ਸਕੂਟਰੀ 'ਤੇ ਸਵਾਰ ਸੀ, ਇਸ ਦੀ ਰਮਨ ਵਾਸੀ ਸੁਰਖਪੀਰ ਰੋਡ ਦੀ ਕਾਰ ਨਾਲ ਟੱਕਰ ਹੋ ਗਈ | ਇਸ ਦੌਰਾਨ ਸੱਤਿਅਮ ਅਰੋੜਾ ਨੇ ਆਪਣੇ ਭਰਾ ਹਿਮਾਂਸੂ ਅਰੋੜਾ ਨੂੰ ਮੌਕੇ 'ਤੇ ਬੁਲਾ ਲਿਆ ਤੇ ਇਨ੍ਹਾਂ ਵਲੋਂ ਰਮਨ ਦੀ ਕਾਰ ਦਾ ਪਿੱਛਾ ਕਰਦੇ ਹੋਏ ਸੰਤਪੁਰਾ ਰੋਡ ਉੱਪਰ ਝੜਪ ਹੋ ਗਈ, ਜਿਸ ਕਾਰਨ ਦੋਵਾਂ ਧਿਰਾਂ ਵਲੋਂ ਇਕ-ਦੂਜੇ ਨਾਲ ਲੜਾਈ ਕੀਤੀ ਗਈ | ਇਸ ਦੌਰਾਨ ਇਕ ਗੱਡੀ ਦੀ ਵੀ ਭੰਨਤੋੜ ਹੋਈ ਹੈ | ਐੱਸ.ਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਮਾਮਲੇ 'ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਜਥੇਬੰਦੀਆਂ ਵਲੋਂ ਮਹਿਲ ਕਲਾਂ ਗਰਿੱਡ ਅੱਗੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਸੀ.ਐੱਮ.ਐੱਸ. ਗੁਰੂ ਕਾਸ਼ੀ ਸਕੂਲ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।