10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਜੀਜਾ ਸਾਲਾ ਕਾਬੂ-9 ਮੋਟਰ ਸਾਈਕਲ ਬਰਾਮਦ <br/>

ਅਜੀਤ ਡੈਸਕ 25-12-2025
ਬਠਿੰਡਾ, 24 ਦਸੰਬਰ (ਵੀਰਪਾਲ ਸਿੰਘ)-ਸੀ ਆਈ ਏ ਦੀਆਂ ਪਿੁਲਸ ਟੀਮਾਂ ਵਲੋਂ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਚੋਰੀ ਕੀਤੇ ਗਏ 9 ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਵਿਚ ਅੰਮਿ੍ਤਪਾਲ ਸਿੰਘ ਭਾਟੀ ਡੀ ਐਸ ਪੀ ਸਿਟੀ-1 ਵਲੋਂ ਰੱਖੀ ਗਈ ਪ੍ਰੈਸ ਕਾਨਫਰੰਸ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਵਿਖੇ ਮੋਟਰ ਸਾਈਕਲ ਚੋਰੀ ਦੇ ਦਰਜ ਹੋਏ ਮੁਕੱਦਮੇ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਵਲੋਂ ਕਾਰਵਾਈ ਕਰਦੇ ਹੋਏ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਪਾਸੋਂ ਵੱਖ-ਵੱਖ ਚੋਰੀ ਕੀਤੇ ਗਏ 9 ਮੋਟਰ ਸਾਈਕਲ ਬਰਾਮਦ ਕਰ ਲਏ ਗਏ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸਤਵੰਤ ਸਿੰਘ ਉਰਫ਼ ਦੀਪੂ ਅਤੇ ਕੁਲਵਿੰਦਰ ਸਿੰਘ ਉਰਫ਼ ਨਿੱਕਾ ਹਾਲਆਬਾਦ ਵਾਸੀ ਬਠਿੰਡਾ ਵਜੋਂ ਕੀਤੀ ਗਈ, ਜੋ ਜੀਜਾ ਸਾਲਾ ਹਨ | ਜਿਨ੍ਹਾਂ 'ਤੇ ਥਾਣਾ ਕੈਨਾਲ ਕਲੋਨੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ | ਡੀ ਐਸ ਪੀ ਭਾਟੀ ਨੇ ਦੱਸਿਆ ਕਿ ਬਠਿੰਡਾ ਏਰੀਏ ਵਿਚ ਟੂ ਵਹੀਲਰ ਚੋਰੀ ਹੋਣ ਦੀਆਂ ਵੱਧ ਰਹੀਆਂ ਵਾਰਦਾਤਾਂ ਨੂੰ ਲੈ ਕੇ ਥਾਣਾ ਕੈਨਾਲ ਕਲੋਨੀ ਵਿਖੇ ਦਰਜ ਕੀਤੇ ਗਏ ਮਾਮਲੇ ਦੇ ਆਧਾਰ 'ਤੇ ਸ਼ਹਿਰ ਵਿਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ਼ ਚੈਕ ਕਰਨ ਤੋਂ ਬਾਅਦ ਕਥਿਤ ਦੋਸ਼ੀਆਂ ਦੀ ਪਹਿਚਾਣ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ | ਇਨ੍ਹਾਂ ਕਥਿਤ ਦੋਸ਼ੀਆਂ ਵਿਚੋਂ ਸਤਵੰਤ ਸਿੰਘ ਤੇ 2023 ਵਿਚ ਮੋਟਰ ਸਾਈਕਲ ਚੋਰੀ ਕਰਨ ਦਾ ਮਾਮਲਾ ਦਰਜ ਹੋਇਆ, ਜਿਸ ਪਾਸੋਂ ਦੋ ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ |

ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅਕਲੀਆ ਤੇ ਖੋਖਰ ਕਲਾਂ ਤੋਂ ਬੱਸਾਂ ਰਵਾਨਾ <br/> ਅਗਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।