11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ

ਅਜੀਤ ਡੈਸਕ 27-12-2025
ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦੇ ਅਤੇ ਚਮਕੌਰ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਸ਼ਹਾਦਤਾਂ ਨੂੰ ਸਮਰਪਿਤ ਗੁਰਮਿਤ ਸਮਾਗਮ ਸ਼ਾਮ ਦੇ ਸਮੇਂ ਕੈਨਾਲ ਕਲੋਨੀ ਦਾਤਾਰਾਮ ਕਾ ਬਾਗ ਨਹਿਰੀ ਕਲੋਨੀ ਗਲੀ ਨੰਬਰ ਪੰਜ ਦੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਸਾਂਝਾ ਸਮਾਗਮ ਹਰ ਸਾਲ ਦੀ ਤਰ੍ਹਾਂ ਕਰਵਾਇਆ ਗਿਆ, ਜਿਸ ਵਿੱਚ ਭਾਈ ਹਰਦੇਵ ਸਿੰਘ ਜੀ ਦਾ ਰਾਗੀ ਜਥਾ ਜਥੇ ਵਲੋਂ ਸਿਮਰਨ ਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ ਗਿਆ | ਇਸ ਮੌਕੇ ਨਗਰ ਦੇ ਗੁਰਨਾਮ ਸਿੰਘ, ਗੁਰਮੀਤ ਸਿੰਘ, ਬੀਰ ਸਿੰਘ ਕਾਲਾ, ਕੁਲਵੰਤ ਸਿੰਘ, ਸੰਜੀਵ ਕੁਮਾਰ ਆਦਿ ਮੁਹੱਲਾ ਨਿਵਾਸਿਆਂ ਪੱਤਝੜ ਦੇ ਇਸ ਸਮਾਗਮ ਵਿਚ ਤਨ ਮਨ ਧਨ ਨਾਲ ਸੇਵਾ ਕੀਤੀ |

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ... ਅਗਲੀ ਖ਼ਬਰ ਭਾਕਿਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਜੀਵਨ ਸਿੰਘ ਬਬਲੀ ਨੂੰ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।