11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ <br/>

ਅਜੀਤ ਡੈਸਕ 27-12-2025
ਤਲਵੰਡੀ ਸਾਬੋ, 26 ਦਸੰਬਰ (ਰਣਜੀਤ ਸਿੰਘ ਰਾਜੂ)-27 ਦਸੰਬਰ ਨੂੰ ਸਮੁੱਚੇ ਸਿੱਖ ਜਗਤ ਵਾਂਗ ਸਿੱਖਾਂ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨ੍ਹਾਏ ਜਾ ਰਹੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਿਪਤ ਕਰਕੇ ਅੱਜ ਤਖਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਵਿਸ਼ਾਲ ਤੇ ਆਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਖ-ਵੱਖ ਸਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਨਗਰ ਕੀਰਤਨ ਦੀ ਰਵਾਨਗੀ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਲੱਦੀ ਸੁੰਦਰ ਪਾਲਕੀ ਸਾਹਿਬ 'ਚ ਸ਼ੁਸੋਭਿਤ ਕੀਤੇ ਗਏ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ | ਨਗਰ ਕੀਰਤਨ 'ਚ ਵਿਸ਼ੇਸ ਤੌਰ 'ਤੇ ਮੌਜੂਦ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਭੇਟ ਕੀਤੇ | ਰਵਾਨਗੀ ਸਮੇਂ ਗੱਲਬਾਤ ਕਰਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਸਰਵੰਸਦਾਨੀ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ ਇਸ ਵਾਰ ਸ਼ਹੀਦੀ ਦਿਹਾੜਿਆਂ 'ਚ ਆ ਜਾਣ ਕਾਰਣ ਸਾਦੇ ਤਰੀਕੇ ਨਾਲ ਪਰ ਸ਼ਰਧਾ ਭਾਵਨਾ ਨਾਲ ਮਨ੍ਹਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣਾ ਤਾਂ ਹੀ ਸਾਰਥਕ ਹੈ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਬਾਣੀ ਤੇ ਬਾਣੇ ਦੇ ਧਾਰਣੀ ਬਣਾਉਣ ਲਈ ਉੱਦਮ ਕਰੀਏ | ਉੱਧਰ ਨਗਰ ਕੀਰਤਨ ਦੇ ਅੱਗੇ ਜਿੱਥੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤੇ 'ਦ ਸੰਸਕਾਰ ਸਕੂਲ' ਦੇ ਵਿਦਿਆਰਥੀ ਗੱਤਕੇ ਦੇ ਜੌਹਰ ਦਿਖਾ ਰਹੇ ਸਨ ਉੱਥੇ ਢਾਡੀ ਜਥੇ ਵੀ ਵੀਰ ਰਸ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂੰ ਕਰਵਾ ਰਹੇ ਸਨ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਲਈ ਨਗਰ ਵਿਚ ਵੱਖ-ਵੱਖ ਪੜਾਵਾਂ ਤੇ ਇਲਾਕਿਆਂ ਦੀਆਂ ਸੰਗਤ ਵਲੋਂ ਕਈ ਪਦਾਰਥਾਂ ਦੇ ਲੰਗਰ ਲਗਾਏ ਗਏ | ਨਗਰ ਦੇ ਵੱਖ-ਵੱਖ ਹਿੱਸਿਆਂ ਤੋਂ ਲੰਘਦਾ ਹੋਇਆ ਨਗਰ ਕੀਰਤਨ ਸ਼ਾਮ ਸਮੇਂ ਵਾਪਿਸ ਤਖ਼ਤ ਸਾਹਿਬ ਪਹੁੰਚ ਕੇ ਸੰਪੰਨ ਹੋਇਆ | ਨਗਰ ਕੀਰਤਨ 'ਚ ਜਿੱਥੇ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਧਰਮ ਪ੍ਰਚਾਰ ਉੱਪ ਦਫ਼ਤਰ ਇੰਚਾਰਜ ਭਾਈ ਭੋਲਾ ਸਿੰਘ, ਕਥਾਵਾਚਕ ਭਾਈ ਜਗਤਾਰ ਸਿੰਘ ਕੀਰਤਪੁਰੀ, ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਮੀਤ ਮੈਨੇਜਰ ਭਾਈ ਗੁਰਸੇਵਕ ਸਿੰਘ ਕਿੰਗਰਾ ਤੇ ਮਨਦੀਪ ਸਿੰਘ ਮਾਖਾ, ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਪਿ੍ੰਸੀਪਲ ਭਾਈ ਰਵਿੰਦਰ ਸਿੰਘ ਖਾਲਸਾ ਸ਼ਾਮਿਲ ਹੋਏ ਉੱਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਨਗਰ ਕੌਂਸਲ ਪ੍ਰਧਾਨ ਵਲੋਂ ਹਰਜੀਤ ਸਿੰਘ ਸਰਾਂ, ਦਵਿੰਦਰ ਸਿੰਘ ਸੂਬਾ ਤੇ ਸੁਖਦੇਵ ਸਿੰਘ ਦੋਵੇਂ ਕੌਂਸਲਰ, ਹਰਬੰਸ ਸਿੰਘ ਸਾਬਕਾ ਕਾ: ਪ੍ਰਧਾਨ ਨਗਰ ਕੌਂਸਲ, ਅਕਾਲੀ ਆਗੂ ਜਸਵਿੰਦਰ ਸਿੰਘ ਜ਼ੈਲਦਾਰ, ਜਸਵਿੰਦਰ ਸਿੰਘ ਸਿੱਧੂ, ਠਾਣਾ ਸਿੰਘ ਚੱਠਾ, ਹਰਤਾਬਲ ਸਿੰਘ ਸੁੱਖੀ, ਮਾਤਾ ਸਾਹਿਬ ਕੌਰ ਗਰਲਜ ਕਾਲਜ ਦੇ ਸਮੁੱਚੇ ਸਟਾਫ਼ ਅਤੇ ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਭਰੀ |

ਪਿਛਲੀ ਖ਼ਬਰ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ <br/... ਅਗਲੀ ਖ਼ਬਰ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।