ਰਾਮਾ ਮੰਡੀ/ਸੀਂਗੋ ਮੰਡੀ, 17 ਜੁਲਾਈ (ਤਰਸੇਮ ਸਿੰਗਲਾ, ਲਕਵਿੰਦਰ ਸ਼ਰਮਾ)-ਪਿਛਲੇ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਖ਼ਰਾਬ ਹੋਈਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਪਿੰਡ ਕਣਕਵਾਲ ਸਮੇਤ ਕੁਝ ਹੋਰ ਪਿੰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਭਾਕਰ ਸਿੰਘ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਯੂਨੀਅਨ ਨੇ ਦੱਸਿਆ ਕਿ ਸੁਰਜੀਤ ਕੁਮਾਰ ਜਿਆਨੀ ਸਾਬਕਾ ਮੰਤਰੀ ਉਕਤ ਪਿੰਡਾਂ ਵਿਚ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹੁੰਚੇ ਹਨ ਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਕੇ ਫ਼ਸਲਾਂ ਦਾ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਗੱਲਬਾਤ ਕਰਨਗੇ¢ ਇਸ ਮÏਕੇ ਸ਼ਲਿੰਦਰ ਸਿੰਘ, ਸੁਖਵੀਰ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ, ਗੁਰਚਰਨ ਸਿੰਘ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ, ਧਰਮ ਸਿੰਘ, ਜਗਮੀਤ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਹਰਬੰਸ ਸਿੰਘ ਸੁਖਲੱਧੀ ਜਨਰਲ ਸਕੱਤਰ ਕਿਸਾਨ ਮੋਰਚਾ ਭਾਜਪਾ ਸਮੇਤ ਆਸ-ਪਾਸ ਦੇ ਪਿੰਡਾਂ ਦੇ ਕਿਸਾਨ ਵੀ ਮÏਜੂਦ ਸਨ¢