ਬਠਿੰਡਾ, 17 ਜੁਲਾਈ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੇ ਖਿਲ਼ਾਫ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਥਾਣਾ ਕੈਨਾਲ ਕਲੋਨੀ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਰਾਜਵੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਰੇਲਵੇ ਕੁਆਰਟਰਾਂ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6.23 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਗੌਰਵ ਕੁਮਾਰ ਵਾਸੀ ਪਰਸਰਾਮ ਨਗਰ ਵਜੋਂ ਹੋਈ ਹੈ, ਜਿਸ ਦੇ ਖਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |