ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)-ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਚੇਤਨਾ ਰੈਲੀ ਕੱਢੀ ਗਈ, ਜਿਸ ਵਿਚ ਛੇਵੀਂ ਜਮਾਤ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ¢ ਪਿ੍ੰਸੀਪਲ ਰੂਪ ਲਾਲ ਬਾਂਸਲ ਵਲੋਂ ਚੇਤਨਾ ਰੈਲੀ ਨੂੰ ਸਕੂਲ ਤੋਂ ਝੰਡੀ ਵਿਖਾ ਕੇ ਰਵਾਨਾ ਕੀਤਾ¢ ਇਸ ਰੈਲੀ ਨੇ ਸਕੂਲ ਦੇ ਡੀ.ਪੀ.ਆਈਜ਼ ਅਧਿਆਪਕਾਂ ਦੀ ਅਗਵਾਈ ਵਿਚ ਕੋਠਾ ਗੁਰੂਕਾ ਅਤੇ ਕਲਿਆਣ ਸੁੱਖਾ ਪਿੰਡਾਂ ਦਾ ਦੌਰਾ ਕੀਤਾ ਗਿਆ¢ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਲੋਕਾਂ ਨੂੰ ਸੜਕ-ਸੁਰੱਖਿਆ ਬਾਰੇ ਜਾਣੂ ਕਰਾਉਣਾ ਬੇਹੱਦ ਜ਼ਰੂਰੀ ਹੈ¢ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਸਾਨੂੰ ਸੜਕੀ ਆਵਾਜਾਈ ਦੇ ਨਿਯਮਾਂ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ ਤੇ ਟ੍ਰੈਫਿਕ ਬੱਤੀਆਂ ਦਾ ਪਾਲਣ ਕਰਨਾ ਚਾਹੀਦਾ ਹੈ¢ ਇਸ ਤਰ੍ਹਾਂ ਕਰਕੇ ਅਸੀਂ ਆਪਣੀ ਤੇ ਹੋਰਾਂ ਦੀ ਜ਼ਿੰਦਗੀ ਵੀ ਬਚਾ ਸਕਦੇ ਹਾਂ¢ ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' ਵਾਈਸ ਚੇਅਰਮੈਨ, ਰਾਜਵਿੰਦਰ ਸਿੰਘ ਸੋਢੀ ਜਨਰਲ ਸਕੱਤਰ ਤੇ ਗੁਰਮੀਤ ਸਿੰਘ ਗਿੱਲ ਸਰਪੰਚ ਆਦਿ ਹਾਜ਼ਰ ਸਨ¢