16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਡੀ. ਟੀ. ਐੱਫ. ਨੇ ਡੀ. ਸੀ. ਨੂੰ ਦਿੱਤਾ ਰੋਸ ਪੱਤਰ

ਅਜੀਤ ਡੈਸਕ 18-07-2025
ਬਠਿੰਡਾ, 17 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਬਠਿੰਡਾ ਨੇ 5178 ਭਰਤੀ ਅਧੀਨ ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦÏਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ਦੀ ਮੰਗ ਕੀਤੀ ਹੈ ਤੇ ਇਸ ਵਿਚ ਕੀਤੀ ਜਾ ਰਹੀ ਬੇਲੋੜੀ ਦੇਰੀ ਖਿਲਾਫ ਰੋਸ ਵਜੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਰੋਸ ਪੱਤਰ ਭੇਜਿਆ ਗਿਆ | ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਸਿੰਘ ਬੰਗੀ, ਜਨਰਲ ਸਕੱਤਰ ਗੁਰਮੇਲ ਸਿੰਘ ਮਲਕਾਣਾ, ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ, ਸੂਬਾ ਕਮੇਟੀ ਮੈਂਬਰ ਹਰਜਿੰਦਰ ਸੇਮਾ, ਬਲਾਕ ਪ੍ਰਧਾਨ ਮੋਹਣ ਸਿੰਘ ਮਲਕਾਣਾ ਤੇ ਗੁਰਪਾਲ ਸਿੰਘ ਨੇ ਕਿਹਾ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵਲੋਂ ਬੀਤੀ 26 ਫਰਵਰੀ ਨੂੰ ਸਪੀਕਿੰਗ ਆਰਡਰ ਜਾਰੀ ਕਰਦੇ ਹੋਏ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦÏਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਹਾਲੇ ਤੱਕ 5178 ਵਿਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਅਧਿਆਪਕਾਂ ਵਿਚ ਰੋਸ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਕਤ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ 5 ਅਗਸਤ ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਦੇ ਦਫ਼ਤਰ ਵਿਖੇ 'ਮਾਸ ਡੈਪੂਟੇਸ਼ਨ' ਦੇ ਰੂਪ ਵਿੱਚ ਪਹੁੰਚਣ ਤੋਂ ਇਲਾਵਾ 5 ਸਤੰਬਰ ਨੂੰ ਅਧਿਆਪਕ ਦਿਵਸ ਮÏਕੇ ਸਰਕਾਰੀ ਸਮਾਗਮ ਦੇ ਸਮਾਂਤਰ ਸੂਬਾਈ ਐਕਸ਼ਨ ਕੀਤਾ ਜਾਵੇਗਾ¢ ਇਸ ਮÏਕੇ ਅੰਮਿ੍ਤਪਾਲ ਸੈਣੇਵਾਲਾ, ਤਰਸੇਮ ਸਿੰਘ ਸਿੱਧੂ, ਸੁਨੀਲ ਕੁਮਾਰ,ਗੋਬਿੰਦ ਸਿੰਘ, ਜਸ਼ਨ ਚੰਮ, ਗੁਰਸੇਵਕ ਫੂਲ ਅਤੇ ਡੀ.ਐੱਮ.ਐੱਫ. ਦੇ ਪ੍ਰਧਾਨ ਸਿਕੰਦਰ ਸਿੰਘ ਧਾਲੀਵਾਲ ਆਦਿ ਮÏਜੂਦ ਸਨ |
ਪਿਛਲੀ ਖ਼ਬਰ ਇਕਾਈ ਘੰਡਾਬੰਨਾ ਤੇ ਬੁਰਜ ਥਰੋੜ ਨੇ ਮਲੂਕਾ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਅਕਾਲੀ ਸਰਕਾਰ ਦੇ ਵਿਕਾਸ ਦਾ ਕੋਈ ਮੁਕਾਬਲਾ ਨਹੀ- ਮਲੂਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।