ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)-ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੇ ਅਹੁਦੇਦਾਰਾਂ ਦੀ ਐਲਾਨੀ ਗਈ ਜਥੇਬੰਦੀ ਵਿਚ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੂੰ ਕੌਰ ਕਮੇਟੀ ਮੈਂਬਰ ਅਤੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਉਪਰ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ | ਸ੍ਰੋਮਣੀ ਅਕਾਲੀ ਦਲ ਇਕਾਈ ਘੰਡਾਬੰਨਾ ਅਤੇ ਬੁਰਜ ਥਰੋੜ ਦੇ ਆਗੂਆਂ ਤੇ ਵਰਕਰਾਂ ਵਲੋਂ ਮਲੂਕਾ ਨਿਵਾਸ਼ ਵਿਖੇ ਪਗੁੰਚ ਕੇ ਸ. ਮਲੂਕਾ ਦੀ ਨਿਯੁਕਤੀ ਦਾ ਸਵਾਗਤ ਕਰਦੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਘੰਡਾਬੰਨਾ ਯੂਥ ਆਗੂ ਸ੍ਰੋਮਣੀ ਅਕਾਲੀ ਦਲ, ਕੁਲਵੰਤ ਸਿੰਘ ਘੰਡਾਬੰਨਾ ਸਾਬਕਾ ਸਰਪੰਚ, ਚਮਕੌਰ ਸਿੰਘ ਬੁਰਜ ਥਰੋੜ ਸਾਬਕਾ ਸਰਪੰਚ, ਸੁਖਦਰਸ਼ਨ ਸਿੰਘ ਘੰਡਾਬੰਨਾ ਪ੍ਰਧਾਨ, ਜਸਪਿੰਦਰ ਪਿੰਦਰੀ, ਭੂਸ਼ਨ ਸਿੰਗਲਾ ਆਦਿ ਨੇ ਮਲੂਕਾ ਨੂੰ ਵਧਾਈ ਦਿੰਦੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਮੰਤਰੀ ਮਲੂਕਾ ਨੇ ਕਿਹਾ ਕਿ ਸੂਬੇ ਵਿਚ ਵੱਡੀ ਪੱਧਰ ਤੇ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ ਉਨ੍ਹਾਂ ਦਾਅਵਾ ਕੀਤਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ |