ਚਾਉਕੇ, 17 ਜੁਲਾਈ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਬੱਲੋ-ਬਦਿਆਲਾ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਵਿਖੇ ਵਣ ਮਹਾਂ-ਉਤਸਵ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੇ ਫਲਦਾਰ ਬੂਟੇ ਲਗਾਏ ਤੇ ਵਾਤਾਵਰਨ ਨਾਲ ਸੰਬੰਧਿਤ ਪੋਸਟਰ ਮੇਕਿੰਗ ਮੁਕਾਬਲਿਆਂ ਚ ਹਿੱਸਾ ਲਿਆ | ਪਿ੍ੰਸੀਪਲ ਰਣਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਪ੍ਰੋਗਰਾਮ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਐਕਟੀਵਿਟੀ ਇੰਚਾਰਜ ਮਨਦੀਪ ਕੌਰ ਵਲੋਂ ਨੇਪਰੇ ਚਾੜਿਆ ਗਿਆ | ਬੱਚਿਆਂ ਨੇ ਵੀ ਇਸ ਪ੍ਰੋਗਰਾਮ 'ਚ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਪਿ੍ੰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਹੀ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਦਰੱਖਤ ਲਗਾਉਣੇ ਚਾਹੀਦੇ ਹਨ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |