14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕੋਟਕਪੂਰਾ ਰੋਡ ਵਿਖੇ ਨਗਰ ਕੀਰਤਨ ਦਾ ਸਵਾਗਤ ਤੇ ਪੰਜ ਪਿਆਰਿਆਂ ਦਾ ਸਨਮਾਨ

ਅਜੀਤ ਡੈਸਕ 04-11-2025
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਹੋਏ ਨਗਰ ਕੀਰਤਨ ਦਾ ਸਥਾਨਕ ਕੋਟਕਪੂਰਾ ਰੋਡ ਵਿਖੇ ਸਾਬਕਾ ਵਿਧਾਇਕ ਮਰਹੂਮ ਹਰਚੰਦ ਸਿੰਘ ਫ਼ੱਤਣਵਾਲਾ ਤੇ ਸੀਨੀਅਰ ਅਕਾਲੀ ਆਗੂ ਮਰਹੂਮ ਗੁਰਰਾਜ ਸਿੰਘ ਫ਼ੱਤਣਵਾਲਾ ਦੇ ਪਰਿਵਾਰ ਵਲੋਂ ਸਵਾਗਤ ਕੀਤਾ ਤੇ ਲੰਗਰ ਲਗਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਜੈਰਾਜ ਸਿੰਘ ਬਰਾੜ ਫ਼ੱਤਣਵਾਲਾ ਵਲੋਂ ਨਗਰ ਕੀਰਤਨ 'ਤੇ ਫ਼ੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਪਰਿਵਾਰ ਵਲੋਂ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਕੋਲਿਆਂਵਾਲੀ, ਸਾਬਕਾ ਮੈਨੇਜਰ ਸੁਮੇਰ ਸਿੰਘ ਬਾਦੀਆਂ, ਗ੍ਰੰਥੀ ਗੁਰਮੇਲ ਸਿੰਘ ਖਿੜਕੀਆਂਵਾਲਾ ਅਤੇ ਹੋਰ ਪਤਵੰਤ ਹਾਜ਼ਰ ਸਨ | ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਮੈਨੇਜਰ ਨਿਰਮਲਜੀਤ ਸਿੰਘ ਨੇ ਮਨਜੀਤ ਸਿੰਘ ਫ਼ੱਤਣਵਾਲਾ ਤੇ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਵੀ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ 'ਤੇ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ 'ਚ ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।