ਭਾਈਰੂਪਾ, 5 ਨਵੰਬਰ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ੍ਰੀ ਜਪੁ ਜੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ, ਕਵੀਸ਼ਰੀਆਂ, ਭਾਸ਼ਣ ਆਦਿ ਪੇਸ਼ ਕੀਤੇ¢ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਵਿਦਿਆਰਥੀਆਂ ਦੀ ਹÏਸਲਾ ਅਫਜ਼ਾਈ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ¢ ਇਸ ਮÏਕੇ ਧਾਰਮਿਕ ਅਧਿਆਪਕਾ ਪਲਵਿੰਦਰ ਕÏਰ ਜਲਾਲ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਜੀ ਦਾ ਪ੍ਰਕਾਸ਼ 15 ਅਪ੍ਰੈਲ 1469 ਈ: ਨੂੰ ਰੋਇ ਭੋਇ ਦੀ ਤਲਵੰਡੀ (ਪਾਕਿਸਤਾਨ) ਵਿਖੇ ਹੋਇਆ¢ ਉਨ੍ਹਾਂ ਨੇ ਦੱਸਿਆ ਕਿ ਗੁਰੂ ਜੀ ਨੇ ਚਾਰੇ ਦਿਸ਼ਾਵਾਂ ਵਿਚ ਚਾਰ ਉਦਾਸੀਆਂ ਕਰਕੇ ਭੁੱਲੇ ਭਟਕੇ ਲੋਕਾਂ ਨੂੰ ਆਗਿਆਨਤਾ ਦੇ ਹਨੇਰੇ ਵਿਚੋਂ ਬਾਹਰ ਕੱਢਿਆ ਤੇ ਉਨ੍ਹਾਂ ਨੇ ਦੱਸਿਆ ਕਿ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਮੁਸੀਬਤਾਂ ਭਰੇ ਜੀਵਨ ਨੂੰ ਕਿਸ ਤਰ੍ਹਾਂ ਸਮਾਜ ਵਿਚੋਂ ਵਿਚਰ ਸਕਦੇ ਹਾਂ¢ ਇਸ ਮÏਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ¢ ਇਸ ਮÏਕੇ ਤੇ ਨੀਤੂ ਸ਼ਰਮਾ, ਬਲਵਿੰਦਰ ਕÏਰ, ਰਣਜੀਤ ਕÏਰ, ਗੁਰਪ੍ਰੀਤ ਕÏਰ, ਤਰਨਵੀਰ ਕÏਰ, ਪਵਨਪ੍ਰੀਤ ਕÏਰ, ਰਣਦੀਪ ਕÏਰ, ਜਸਵੀਰ ਕÏਰ, ਸਵਰਨਜੀਤ ਕÏਰ, ਅਮਨਦੀਪ ਕÏਰ, ਜਸਪ੍ਰੀਤ ਕÏਰ, ਲਵਪ੍ਰੀਤ ਕÏਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ¢