29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਭੁੱਚੋ ਮੰਡੀ ਪੁੱਜਣ 'ਤੇ ਮਹਾਨ ਨਗਰ ਕੀਰਤਨ ਦਾ ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 21-11-2025

ਭੁੱਚੋ ਮੰਡੀ, 20 ਨਵੰਬਰ (ਪਰਵਿੰਦਰ ਸਿੰਘ ਜੌੜਾ)-ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਭੁੱਚੋ ਮੰਡੀ ਨਜ਼ਦੀਕ ਲਹਿਰਾ ਬੇਗਾ ਟੋਲ ਪਲਾਜ਼ਾ ਵਿਖੇ ਪਹੁੰਚਣ 'ਤੇ ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਅਤੇ ਹੋਰਨਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਨਾਲ ਸੁੰਦਰ ਜਲੌਅ ਸਜਾਏ ਗਏ ਸਨ | ਇੱਥੇ ਪਹੁੰਚਦਿਆਂ ਵਿਧਾਇਕ ਮਾ. ਜਗਸੀਰ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰਰੇਣਾ ਸ੍ਰੋਤ ਹੈ | ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਸਿੱਖ ਧਰਮ ਦੇ ਆਦਰਸ਼ਾਂ, ਸੱਚ, ਨਿਆਂ, ਧਰਮ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਨੋਖੀ ਤੇ ਲਾਸਾਨੀ ਸ਼ਹਾਦਤ ਦਿੱਤੀ | ਉਨ੍ਹਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਅਨਿੰਨ੍ਹ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਬਰ ਅਤੇ ਧਰਮ ਪਰਿਵਰਤਨ ਖ਼ਿਲਾਫ਼ ਉਨ੍ਹਾਂ ਇਕ ਅਟੱਲ ਚਟਾਨ ਵਾਂਗ ਖਲੋਅ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਲੜਦੇ ਅਤੇ ਕੁਰਬਾਨੀਆਂ ਦਿੰਦੇ ਹਨ | ਇਸ ਮੌਕੇ ਐਸ. ਐਸ. ਪੀ. ਬਠਿੰਡਾ ਅਮਨੀਤ ਕੌਂਡਲ (ਆਈ. ਪੀ. ਐਸ.), ਮਾਰਕਿਟ ਕਮੇਟੀ ਭੁੱਚੋ ਦੇ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ, 'ਆਪ' ਦੀ ਸੂਬਾ ਸੰਯੁਕਤ ਸਕੱਤਰ ਬਲਜਿੰਦਰ ਕੌਰ ਮਾਹਲ ਤੁੰਗਵਾਲੀ ਤੋਂ ਇਲਾਵਾ ਅਨੇਕਾਂ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਹੋਰਨਾਂ ਸੰਗਤਾਂ ਵਲੋਂ ਵੀ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਗਿਆ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਠਿੰਡਾ ਬਲਾਕ ਵਲੋਂ ਚਲੰਤ ਮਾਮਲਿਆਂ ਦੇ ਸਬੰਧ 'ਚ ਮੀਟਿੰਗ ਅਗਲੀ ਖ਼ਬਰ ਰੋਬੋਟਿਕ ਸਰਜਰੀ ਰਾਹੀਂ 78 ਸਾਲਾ ਹਰਬਲਾਸ ਸਿੰਘ ਨੂੰ ਗੋਡਿਆਂ ਦੇ ਦਰਦ ਤੋਂ ਮਿਲੀ ਰਾਹਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।