27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸੀ.ਪੀ.ਆਈ. ਵਲੋਂ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਕੰਮ ਦੇਣ ਦੀ ਮੰਗ

ਅਜੀਤ ਡੈਸਕ 21-11-2025
ਝੁਨੀਰ, 20 ਨਵੰਬਰ (ਸੰਜੀਵ ਸਿੰਗਲਾ)-ਸੀ.ਪੀ.ਆਈ. ਦੀ ਮੀਟਿੰਗ ਨੇੜਲੇ ਪਿੰਡ ਛਾਪਿਆਂਵਾਲੀ ਵਿਖੇ ਹੋਈ | ਸੰਬੋਧਨ ਕਰਦਿਆਂ ਪਾਰਟੀ ਦੇ ਆਗੂ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਬਦਲਾਅ ਦੇ ਨਾਂਅ 'ਤੇ ਆਈ 'ਆਪ' ਸਰਕਾਰ ਨੇ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਲਈ ਬਣੇ ਮਗਨਰੇਗਾ ਕਾਨੂੰਨ ਨੂੰ ਪੰਜਾਬ ਸਰਕਾਰ ਨੇ ਤਾਰਪੀਡੋ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਤੁਗ਼ਲਕੀ ਫ਼ਰਮਾਨ ਜਾਰੀ ਕਰਦਿਆਂ ਇਸ ਸਕੀਮ ਨੂੰ ਟੇਢੇ ਢੰਗ ਨਾਲ ਬੰਦ ਕਰਨ 'ਤੇ ਤੁਲੀ ਹੋਈ ਹੈ, ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਪਹਿਲ ਦੇ ਆਧਾਰ 'ਤੇ ਕੰਮ ਦਿੱਤਾ ਜਾਵੇ | ਇਸ ਮੌਕੇ ਬਲਵੀਰ ਸਿੰਘ ਛਾਪਿਆਂਵਾਲੀ, ਸੁਖਦੇਵ ਸਿੰਘ ਛਾਪਿਆਂਵਾਲੀ, ਬੱਲੀ ਸਿੰਘ ਛਾਪਿਆਂਵਾਲੀ, ਜੱਗਾ ਸਿੰਘ ਛਾਪਿਆਂਵਾਲੀ, ਵਿਰਸਾ ਸਿੰਘ ਛਾਪਿਆਂਵਾਲੀ, ਨਾਜਰ ਸਿੰਘ ਛਾਪਿਆਂਵਾਲੀ, ਵੀਰਪਾਲ ਕੌਰ, ਹਰਬੰਸ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਿਛੜੀ ਰੂਹ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਕੈਂਪ 'ਚ 350 ਵਿਅਕਤੀਆਂ ਦੀ ਅੱਖਾਂ ਦੀ ਜਾਂਚ, 65 ਮਰੀਜ਼ ਆਪ੍ਰੇਸ਼ਨ ਲਈ ਚੁਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।