27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ. ਭਾਗ-ਪਹਿਲਾ (ਸਮੈਸਟਰ-2) ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 21-11-2025
ਬਠਿੰਡਾ, 20 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਢੱਡੇ ਦੀਆਂ ਬੀ.ਐੱਡ. ਭਾਗ-ਪਹਿਲਾ, ਸਮੈਸਟਰ-ਦੂਜਾ ਦੀਆਂ ਵਿਦਿਆਰਥਣਾਂ ਨੇ ਮਈ-2025 ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜਿਆਂ ਵਿਚੋਂ ਅੱਵਲ ਰਹਿ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ¢ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐਮ.ਡੀ. ਗੁਰਬਿੰਦਰ ਸਿੰਘ ਅਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਲੱਬਧੀ ਸਿੱਖਿਆ ਪ੍ਰਤੀ ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਲਗਨ ਦਾ ਨਤੀਜਾ ਹੈ¢ ਉਨ੍ਹਾਂ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਵਿਦਿਆਰਥਣਾਂ ਦਾ ਹਰ ਕਦਮ 'ਤੇ ਮਾਰਗਦਰਸ਼ਨ ਅਤੇ ਪੇ੍ਰਰਨਾ ਦਿੱਤੀ¢ ਪਿ੍ੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਕਾਲਜ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਅਕਾਦਮਿਕ ਅਤੇ ਨੈਤਿਕ ਪੱਖੋਂ ਮਜ਼ਬੂਤ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ¢ ਇਹ ਨਤੀਜੇ ਸਾਡੀ ਸਿੱਖਿਆ ਦੇ ਮਿਆਰ ਅਤੇ ਵਿਦਿਆਰਥਣਾਂ ਨੂੰ ਦਿੱਤੇ ਜਾਣ ਵਾਲੇ ਵਡਮੁੱਲੇ ਸਿੱਖਿਆਤਮਕ ਵਾਤਾਵਰਣ ਦੀ ਪੁਸ਼ਟੀ ਕਰਦੇ ਹਨ¢ ਇਸ ਮੌਕੇ ਵਿਭਾਗ ਮੁਖੀ ਪ੍ਰੋ. ਮਨਪ੍ਰੀਤ ਕੌਰ ਨੇ ਦੱਸਿਆ ਕਿ ਖ਼ੁਸ਼ੀ ਪੁੱਤਰੀ ਦਿਨੇਸ਼ ਕੁਮਾਰ ਨੇ 83.02 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਰਪਨਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 81.00 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 80.04 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ¢ ਇਸ ਤੋਂ ਇਲਾਵਾ ਬਾਕੀ ਸਾਰੀਆਂ ਵਿਦਿਆਰਥਣਾਂ ਦਾ ਨਤੀਜਾ 67.00 ਫ਼ੀਸਦੀ ਤੋਂ ਉੱਪਰ ਰਿਹਾ¢ ਸੰਸਥਾ ਦੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ਅਤੇ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਦੀਆਂ ਮੁਬਾਰਕਾਂ ਦਿੱਤੀਆਂ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਪ੍ਰੋ. ਜਸਵਿੰਦਰ ਸਿੰਘ, ਸੀਨੀਅਰ ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਵੀਰਇੰਦਰ ਕੌਰ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਹਰਸ਼ ਰਾਣੀ, ਪ੍ਰੋ. ਰਣਜੀਤ ਕੌਰ, ਪ੍ਰੋ. ਅਮਨਦੀਪ ਸ਼ਰਮਾ, ਪ੍ਰੋ. ਸੁਖਪਾਲ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੱਤੀਆਂ¢

ਪਿਛਲੀ ਖ਼ਬਰ ਢਿੱਲੋਂ ਪਰਿਵਾਰ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਕੋਟੀਆਂ, ਬੂਟ, ਜੁਰਾਬਾਂ ਅਤੇ ਖੇਡ ਕਿੱਟਾਂ ਦੀ ਵੰਡ <br/> ਅਗਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਿਛੜੀ ਰੂਹ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।