27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਢਿੱਲੋਂ ਪਰਿਵਾਰ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਕੋਟੀਆਂ, ਬੂਟ, ਜੁਰਾਬਾਂ ਅਤੇ ਖੇਡ ਕਿੱਟਾਂ ਦੀ ਵੰਡ <br/>

ਅਜੀਤ ਡੈਸਕ 21-11-2025
ਭਗਤਾ ਭਾਈਕਾ, 20 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼ਹੀਦ ਲੈਫ਼. ਜਸਮੇਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰੀਏਵਾਲਾ ਦੇ ਲੋੜਵੰਦ ਬੱਚਿਆਂ ਨੂੰ ਕੋਟੀਆਂ, ਬੂਟ, ਜੁਰਾਬਾਂ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸਿਰੀਏ ਵਾਲਾ ਦੇ ਵਿਦਿਆਰਥੀਆਂ ਨੂੰ ਢਿੱਲੋਂ ਪਰਿਵਾਰ ਵਲੋਂ ਖੇਡ ਕਿੱਟਾਂ ਦੀ ਵੰਡ ਕੀਤੀ ਗਈ | ਇਸ ਸਮੇਂ ਪਰਮਜੀਤ ਸਿੰਘ ਢਿਲੋਂ ਅਤੇ ਮੱਖਣਜੀਤ ਸਿੰਘ ਨੇ ਕਿਹਾ ਕਿ ਅਜਿਹੇ ਕਾਰਜ ਕਰਕੇ ਉਨ੍ਹਾਂ ਦੇ ਮਨ ਸ਼ਾਂਤੀ ਤੇ ਸਕੂਨ ਦੀ ਪ੍ਰਾਪਤੀ ਮਿਲਦੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਅਮਨਦੀਪ ਸਿੰਘ ਢਿੱਲੋਂ ਪੁੱਤਰ ਵਰਿੰਦਰ ਸਿੰਘ ਉਰਫ਼ ਸੋਨੀ ਢਿੱਲੋਂ ਦੇ ਜਨਮ ਦਿਨ ਮੌਕੇ ਫ਼ਜ਼ੂਲ ਖਰਚ ਤੋਂ ਪ੍ਰਹੇਜ਼ ਕਰਦੇ ਹੋਏ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਗਿਆ ਹੈ | ਇਸ ਸਮੇਂ ਸਾਬਕਾ ਸਰਪੰਚ ਭਾਈ ਸੁਖਮੰਦਰ ਸਿੰਘ ਨੇ ਕਿਹਾ ਕਿ ਸਕੂਲ ਇਕ ਵਿਦਿਆ ਮੰਦਰ ਹੈ, ਜਿਸ ਵਿਚ ਬਿਨ੍ਹਾਂ ਸਿਆਸਤ ਸਾਨੂੰ ਸਰਬੱਤ ਦੇ ਭਲੇ ਦੀ ਗੱਲ ਹੀ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿਚ ਸਭ ਨੂੰ ਆਪਣੇ ਬੱਚਿਆਂ ਦੇ ਜਨਮ ਦਿਨ ਵਿਆਹ ਸਮਾਗਮ ਜਾਂ ਹੋਰ ਖੁਸ਼ੀ ਦੇ ਸਮਿਆਂ ਦੇ ਸਕੂਲ ਬੱਚਿਆਂ ਦੀ ਜਾਂ ਸਕੂਲ ਦੀਆਂ ਹੋਰ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਇਸ ਸਮੇਂ ਸ਼ਹੀਦ ਲੈਫ: ਜਸਮੇਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰੀਏਵਾਲਾ ਦੇ ਪਿ੍ੰਸੀਪਲ, ਅਧਿਆਪਕ ਨਵਜੋਤ ਜੋਤੀ ਅਤੇ ਪਿੰਦਰਜੀਤ ਸਿੰਘ ਨੇ ਅਮਨਦੀਪ ਸਿੰਘ ਢਿੱਲੋਂ ਦੇ ਮਾਤਾ-ਪਿਤਾ ਅਤੇ ਪਰਿਵਾਰ ਦੀ ਦਿਲ ਦੀਆਂ ਗਹਿਰਾਈਆਂ 'ਚੋਂ ਧੰਨਵਾਦ ਕੀਤਾ | ਇਸ ਸਮੇਂ ਇੰਦਰਜੀਤ ਕੌਰ, ਕੰਵਲਜੀਤ ਕੌਰ, ਦਲਜਿੰਦਰ ਕੌਰ, ਸੁਮਨ ਰਾਣੀ, ਜਸਵੀਰ ਕੌਰ, ਰਾਜਦੀਪ ਕੌਰ, ਅਮਨਦੀਪ ਕੌਰ, ਪਿੰਦਰਜੀਤਸਿੰਘ, ਕਰਮਜੀਤ ਕੌਰ, ਰਾਜਵੀਰ ਕੌਰ ਅਤੇ ਬਬਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਠੱਗੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਤਿੰਨ ਸਾਲਾਂ ਦੀ ਸਜ਼ਾ ਅਤੇ ਜੁਰਮਾਨਾ <br/> ਅਗਲੀ ਖ਼ਬਰ ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ. ਭਾਗ-ਪਹਿਲਾ (ਸਮੈਸਟਰ-2) ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।