27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਠੱਗੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਤਿੰਨ ਸਾਲਾਂ ਦੀ ਸਜ਼ਾ ਅਤੇ ਜੁਰਮਾਨਾ <br/>

ਅਜੀਤ ਡੈਸਕ 21-11-2025
ਬਠਿੰਡਾ, 20 ਨਵੰਬਰ (ਪੱਤਰ ਪ੍ਰੇਰਕ)-ਬਠਿੰਡਾ ਦੀ ਇਕ ਅਦਾਲਤ ਨੇ ਕਰੀਬ ਸੱਤ ਸਾਲ ਪੁਰਾਣੇ ਠੱਗੀ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਇਕ ਵਿਅਕਤੀ ਨੂੰ ਸਜ਼ਾ ਤੇ ਜੁਰਮਾਨੇ ਦਾ ਫੈਸਲਾ ਸੁਣਾਇਆ ਹੈ ਜਦਕਿ ਦੂਸਰੇ ਵਿਅਕਤੀ ਨੂੰ ਬਰੀ ਕਰਨ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਨਥਾਣਾ ਦੀ ਪੁਲਿਸ ਵਲੋਂ ਪਿੰਡ ਪੂਹਲਾ ਦੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂਅ ਹੇਠ ਉਸ ਨਾਲ 20 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਉਸ ਦੀ ਸ਼ਿਕਾਇਤ ਦੇ ਆਧਾਰ 'ਤੇ ਕੁਲਜੀਤ ਸਿੰਘ, ਰਣਧੀਰ ਸਿੰਘ, ਗੁਰਜੀਤ ਸਿੰਘ ਅਤੇ ਬਿਕਰਮ ਸਿੰਘ ਦੇ ਖਿਲਾਫ 3 ਅਗਸਤ 2018 ਧਾਰਾ 420, 120 ਬੀ. ਆਈ.ਪੀ.ਸੀ. ਤਹਿਤ ਮੁਕੱਦਮਾ ਨੰਬਰ 154 ਦਰਜ ਕੀਤਾ ਗਿਆ ਸੀ, ਜਿਸ ਦਾ ਬਠਿੰਡਾ ਅਦਾਲਤ 'ਚ ਮੁਕੱਦਮਾ ਚੱਲ ਰਿਹਾ ਸੀ | ਇਸ ਕੇਸ ਦੀ ਸੁਣਵਾਈ ਦੌਰਾਨ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਬਠਿੰਡਾ ਦੀ ਅਦਾਲਤ ਨੇ ਮੁੱਦਈ ਪੱਖ ਦੇ ਵਕੀਲ ਰਣਬੀਰ ਸਿੰਘ ਬਰਾੜ ਗਿੱਲਪੱਤੀ ਅਤੇ ਰਣਧੀਰ ਸਿੰਘ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਕਤ ਕੁਲਜੀਤ ਸਿੰਘ ਨੂੰ ਤਿੰਨ ਸਾਲ ਦੀ ਸਜਾ ਅਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਸੁਣਾਇਆ ਹੈ, ਜਦਕਿ ਗੁਰਮੀਤ ਸਿੰਘ ਨੂੰ ਸਬੂਤਾਂ ਦੀ ਘਾਟ ਦੇ ਮੱਦੇਨਜ਼ਰ ਬਾਇੱਜ਼ਤ ਬਰੀ ਕਰ ਦਿੱਤਾ ਹੈ ਅਤੇ ਰਣਧੀਰ ਸਿੰਘ ਤੇ ਬਿਕਰਮ ਸਿੰਘ ਉਰਫ਼ ਗੁਰਪਾਲ ਸਿੰਘ ਦੀ ਗਿ੍ਫ਼ਤਾਰੀ ਹੋਣੀ ਅਜੇ ਬਾਕੀ ਹੈ |

ਪਿਛਲੀ ਖ਼ਬਰ ਸਿਲਵਰ ਓਕਸ ਸਕੂਲ, ਬੀਬੀਵਾਲਾ ਰੋਡ, ਬਠਿੰਡਾ ਵਿਖੇ ਦੰਦਾਂ ਦੀ ਜਾਂਚ ਦਾ ਕੈਂਪ ਲਗਾਇਆ <br/> ਅਗਲੀ ਖ਼ਬਰ ਢਿੱਲੋਂ ਪਰਿਵਾਰ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਕੋਟੀਆਂ, ਬੂਟ, ਜੁਰਾਬਾਂ ਅਤੇ ਖੇਡ ਕਿੱਟਾਂ ਦੀ ਵੰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।