26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 21-11-2025
ਬਠਿੰਡਾ, 20 ਨਵੰਬਰ (ਅਵਤਾਰ ਸਿੰਘ ਕੈਂਥ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਅਨਿਨ ਸੇਵਕ ਸ਼ਹੀਦ ਭਾਈ ਮਤੀ ਦਾਸ, ਸ਼ਹੀਦ ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਸ਼ਹੀਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਵਿਖੇ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਅਰਦਾਸ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਲਈ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਹੋਇਆ | ਇਸ ਮੌਕੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿਚ ਨਾਲ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਰੰਭਤਾ ਵੇਲੇ ਬਾਬਾ ਸੁਖਮੰਦਰ ਸਿੰਘ ਮੋਰ ਨੇ ਆਰੰਭਤਾ ਦੀ ਅਰਦਾਸ ਕੀਤੀ | ਇਸ ਮੌਕੇ ਰਾਜਸੀ, ਸਮਾਜਿਕ, ਧਾਰਮਿਕ ਸਭਾ ਸੁਸਾਇਟੀਆਂ, ਗੁਰਦੁਆਰਾ ਸਾਹਿਬਾਨਾਂ ਮੁੱਖ ਆਗੂਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਮੁਤਾਬਿਕ ਤਿਲ ਫੁੱਲ ਭੇਂਟ ਕੀਤੇ | ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਚੀਫ਼ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ, ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ ਐਸ ਪੀ ਅਮਨੀਤ ਕੌਂਡਲ ਤੋਂ ਇਲਾਵਾ ਧਾਰਮਿਕ, ਸਮਾਜਿਕ, ਰਾਜਨੀਤੀਕ ਅਤੇ ਬਠਿੰਡਾ ਸ਼ਹਿਰ ਵਿਖੇ ਪਹੁੰਚਣ 'ਤੇ ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਨਗਰ ਕੀਰਤਨ ਦੇ ਪੰਜ ਪਿਆਰਿਆਂ ਅਤੇ ਸੰਗਤਾਂ ਲਈ ਲੰਗਰ ਤਿਆਰ ਕਰਕੇ ਛਕਾਇਆ ਗਿਆ ਇਸ ਮੌਕੇ ਸਰਪ੍ਰਸਤ ਆਤਮਾ ਸਿੰਘ ਚਹਿਲ, ਖ਼ਜ਼ਾਨਚੀ ਸੁਖਦੇਵ ਸਿੰਘ ਮਾਹੀ ਨੰਗਲ, ਜਨਰਲ ਸਕੱਤਰ ਬਿਕਰਮ ਸਿੰਘ ਧਿੰਗੜ, ਨਾਇਬ ਸਿੰਘ ਲਾਲੇਆਣਾ, ਭਾਈ ਸੁਖਵਿੰਦਰ ਸਿੰਘ ਜੱਗੀ, ਬਾਬਾ ਬੰਦਾ ਸਿੰਘ ਬਹਾਦਰ ਹਰੰਬਸ ਨਗਰ ਗੁਰਪ੍ਰਤਾਪ ਸਿੰਘ, ਰਾਗੀ ਪਵਿੱਤਰ ਸਿੰਘ ਨਾਹਰਾ, ਭਾਈ ਨਵਜੋਤ ਸਿੰਘ ਗਲਾਬਗੜ੍ਹ, ਗੁਰਦਰਸ਼ਨ ਸਿੰਘ ਅਕਾਲੀ, ਵੀਰਦਵਿੰਦਰ ਸਿੰਘ, ਖੁਸ਼ਦੀਪ ਸਿੰਘ ਵਕੀਲ ਆਦਿ ਹਾਜ਼ਰ ਸਨ | ਇਸ ਤੋਂ ਇਲਾਵਾ ਗੱਤਕਾ ਅਖਾੜੇ ਦੇ ਨੌਜਵਾਨ ਬੱਚੇ ਬੱਚੀਆਂ ਨੇ ਪੁਰਾਤਨ ਸ਼ਸ਼ਤਰਾਂ ਨਾਲ ਗੱਤਕੇ ਦੇ ਜੌਹਰ ਦਿਖਾਏ |

ਪਿਛਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਅਧਿਆਪਕਾਂ ਲਈ 'ਮੈਂਟਲ ਹੈਲਥ ਅਤੇ ਵੈਲਨੈੱਸ ਓਮੰਗ ਸਟੂਡੈਂਟ' ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਡਾਕਟਰੀ ਸਲਾਹ ਤੋਂ ਬਿਨਾਂ ਐਂਟੀਬਾਇਓਟਿਕ ਦਵਾਈ ਦੇ ਸੇਵਨ ਤੋਂ ਗੁਰੇਜ਼ ਕਰੋ-ਡਾ. ਮਿੰਟੋ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।