ਚਾਉਕੇ, 20 ਨਵੰਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਵਿਖੇ ਪਿੰ੍ਰਸੀਪਲ ਰਣਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਆਰਡੀਨੇਟਰ ਮੈਡਮ ਹਰਜਿੰਦਰ ਕੌਰ ਵਲੋਂ ਇਕ ਕੈਰੀਅਰ ਅਤੇ ਗਾਈਡੈਂਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ¢ ਇਹ ਸੈਮੀਨਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਲਾ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਹੀ ਰਾਹ-ਚੋਣ ਵੱਲ ਪ੍ਰੇਰਿਤ ਕਰਨ ਲਈ ਇਕ ਮਹੱਤਵਪੂਰਨ ਪਹਿਲ ਕਦਮੀ ਰਿਹਾ¢ ਕੋਆਰਡੀਨੇਟਰ ਮੈਡਮ ਹਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਧੁਨਿਕ ਯੁੱਗ 'ਚ ਕੈਰੀਅਰ ਚੋਣ ਕਰਨਾ ਇਕ ਚੁਣੌਤੀਪੂਰਨ ਕਾਰਜ ਹੈ¢ ਇਸ ਲਈ ਵਿਦਿਆਰਥੀਆਂ ਨੂੰ ਨਿਰੰਤਰ ਮਾਰਗਦਰਸ਼ਨ ਅਤੇ ਜਾਣਕਾਰੀ ਦੀ ਲੋੜ ਹੈ, ਤਾਂ ਜੋ ਉਹ ਸਹੀ ਫ਼ੈਸਲੇ ਲੈ ਸਕਣ ਅਤੇ ਆਪਣੇ ਭਵਿੱਖ ਨੂੰ ਇਕ ਮਜ਼ਬੂਤ ਦਿਸ਼ਾ ਦੇ ਸਕਣ¢ ਸੈਮੀਨਾਰ ਦੇ ਵਕਤਾ ਸਬ ਇੰਸਪੈਕਟਰ ਕੁਲਦੀਪ ਸਿੰਘ ਚਹਿਲ ਨੇ ਆਪਣੇ ਨਿੱਜੀ ਤਜਰਬੇ ਅਤੇ ਗਿਆਨ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ¢ ਵਕਤਾ ਨੇ ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਕਿ ਕਿਸ ਤਰ੍ਹਾਂ ਆਪਣੇ ਸ਼ੌਕ, ਯੋਗਤਾ, ਰੁਚੀ ਅਤੇ ਭਵਿੱਖੀ ਟੀਚੇ ਨੂੰ ਧਿਆਨ 'ਚ ਰੱਖ ਕੇ ਸਭ ਤੋਂ ਉੱਚਿਤ ਕੈਰੀਅਰ ਚੁਣਿਆ ਜਾ ਸਕਦਾ ਹੈ¢ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਦੀ ਤਿਆਰੀ, ਸਮੇਂ ਦਾ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਰਣਨੀਤੀ ਬਾਰੇ ਵੀ ਕੀਮਤੀ ਸੁਝਾਅ ਦਿੱਤੇ ਗਏ¢ ਸੈਮੀਨਾਰ ਦੌਰਾਨ ਇਕ ਇੰਟਰਐਕਟਿਵ ਸੈਸ਼ਨ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਸਵਾਲ ਪੁੱਛੇ ਅਤੇ ਵਿਸ਼ੇਸ਼ ਗਿਆਨ ਨੇ ਉਨ੍ਹਾਂ ਦੇ ਸੰਦੇਹ ਦੂਰ ਕੀਤੇ¢ ਕੋਆਰਡੀਨੇਟਰ ਮੈਡਮ ਵਲੋਂ ਬੱਚਿਆਂ ਨੂੰ ਇਹ ਵਿਸ਼ਵਾਸ ਦਵਾਇਆ ਗਿਆ ਕਿ ਭਵਿੱਖ 'ਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਆਯੋਜਿਤ ਕਰਕੇ ਵਿਦਿਆਰਥੀਆਂ ਨੂੰ ਨਿਰੰਤਰ ਮਾਰਗ-ਦਰਸ਼ਨ ਪ੍ਰਦਾਨ ਕੀਤਾ ਜਾਵੇਗਾ¢ ਪਿ੍ੰਸੀਪਲ ਵਲੋਂ ਕੁਲਦੀਪ ਸਿੰਘ ਚਹਿਲ ਦਾ ਧੰਨਵਾਦ ਕੀਤਾ ਗਿਆ¢