26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੰਜਾਬ ਅੰਦਰ ਅਮਨ ਕਾਨੂੰਨ ਦੀ ਹਾਲਤ ਬਹੁਤ ਹੀ ਤਰਸਯੋਗ-ਜੀਤਮਹਿੰਦਰ ਸਿੱਧੂ <br/>

ਅਜੀਤ ਡੈਸਕ 21-11-2025
ਮੌੜ ਮੰਡੀ, 20 ਨਵੰਬਰ (ਗੁਰਜੀਤ ਸਿੰਘ ਕਮਾਲੂ)-ਪੰਜਾਬ ਅੰਦਰ ਅਮਨ ਕਾਨੂੰਨ ਦੀ ਹਾਲਤ ਬਹੁਤ ਹੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ | ਇੱਥੇ ਦਿਨ-ਦਿਹਾੜੇ ਸ਼ਰ੍ਹੇਆਮ ਬਾਜ਼ਾਰਾਂ ਵਿਚ ਕਤਲ ਹੋ ਰਹੇ ਹਨ | ਵਪਾਰੀਆਂ ਨੂੰ ਫਿਰੌਤੀਆਂ ਦੀ ਫੋਨ ਕਾਲਾਂ ਆ ਰਹੀਆਂ ਹਨ ਅਤੇ ਜੇਕਰ ਕੋਈ ਫਿਰੌਤੀ ਨਹੀਂ ਦਿੰਦਾ ਤਾਂ ਉਸ ਤੇ ਗੈਂਗਸਟਰ ਗੋਲੀਆਂ ਚਲਾ ਰਹੇ ਹਨ | ਸੂਬੇ ਦਾ ਮੁੱਖ ਮੰਤਰੀ ਆਪਣੇ ਦਿੱਲੀ ਵਾਲਿਆਂ ਦੀ ਟਹਿਲ ਸੇਵਾ ਵਿਚ ਵਿਅਸਤ ਹੈ ਅਤੇ ਸੂਬੇ ਦੇ ਸਾਰੇ ਫ਼ੈਸਲੇ ਦਿੱਲੀ ਦੀ ਟੀਮ ਲੈ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪਘਟਾਵਾ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਅੱਜ ਹਲਕਾ ਮੌੜ ਦੇ ਪਿੰਡ ਮੌੜ ਚੜ੍ਹਤ ਸਿੰਘ ਅਤੇ ਮਾਨਸਾ ਕਲਾਂ ਵਿਖੇ ਆਪਣੇ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਸਿੱਧੂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਵਿਕਾਸ ਦੇ ਪੱਖ ਤੋਂ ਬਹੁਤ ਪਿੱਛੇ ਸੁੱਟ ਦਿੱਤਾ ਹੈ | ਪੰਜਾਬ ਅੰਦਰ ਪਿਛਲੇ ਪੌਣੇ ਚਾਰ ਸਾਲ ਤੋਂ ਇਕ ਵਿਕਾਸ ਦਾ ਕੰਮ ਜਾਂ ਨਵਾਂ ਪ੍ਰਾਜੈਕਟ ਨਹੀ ਆਇਆ ਪਰ ਹੋਰ ਕਰਜ਼ ਲੈ ਕੇ ਸੂਬੇ ਦੇ ਖ਼ਜ਼ਾਨੇ ਹੋਰ ਬੋਝ ਪਾਇਆ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਸੁਖਦੀਪ ਸਿੰਘ ਰਾਮਨਗਰ ਬਲਾਕ ਪ੍ਰਧਾਨ ਮੌੜ, ਸੁਖਮੰਦਰ ਸਿੰਘ ਜੋਧਪੁਰ, ਰਜਿੰਦਰ ਸਿੰਘ ਜੋਧਪੁਰ, ਧੰਨਾ ਸਿੰਘ ਜੋਧਪੁਰ, ਕੁਲਵੰਤ ਸਿੰਘ, ਲਾਭ ਸਿੰਘ ਆਦਿ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਵਲੋਂ ਪਿੰਡ ਪੂਹਲੀ ਵਿਖੇ ਬੈਡਮਿੰਟਨ ਹਾਲ ਦਾ ਉਦਘਾਟਨ <br/> ਅਗਲੀ ਖ਼ਬਰ ਦੁਕਾਨ 'ਚੋਂ ਚੋਰੀ ਕਰਨ ਵਾਲੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।