26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ

ਅਜੀਤ ਡੈਸਕ 21-11-2025
ਮਾਨਸਾ, 20 ਨਵੰਬਰ (ਵਿ.ਪ੍ਰਤੀ.)-ਸਿਹਤ ਵਿਭਾਗ ਦੀ ਟੀਮ ਵਲੋਂ ਸਥਾਨਕ ਬੱਸ ਸਟੈਂਡ ਅਤੇ ਆਲੇ ਦੁਆਲੇ ਦੁਕਾਨਾਂ, ਖੋਖਿਆਂ ਦੀ ਚੈਕਿੰਗ ਕਰਨ ਦੇ ਨਾਲ ਹੀ ਜਨਤਕ ਥਾਵਾਂ 'ਤੇ ਤੰਬਾਕੂ ਦਾ ਸੇਵਨ ਕਰਨ ਵਾਲੇ 11 ਵਿਅਕਤੀਆਂ ਨੂੰ ਨਕਦ ਜੁਰਮਾਨਾ ਕੀਤਾ ਗਿਆ | ਦਰਸ਼ਨ ਸਿੰਘ ਧਾਲੀਵਾਲ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ ਨੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ 'ਚ ਤੰਬਾਕੂ ਪਦਾਰਥਾਂ ਦੀ ਵਿੱਕਰੀ 'ਤੇ ਪਾਬੰਦੀ ਹੈ | ਇਸ ਮੌਕੇ ਅਸ਼ਵਨੀ ਕੁਮਾਰ ਸ਼ਰਮਾ, ਜਗਦੀਸ਼ ਸਿੰਘ, ਨਿਰਮਲ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੂਬਾ ਪੱਧਰੀ ਪਾਵਰ ਲਿਫ਼ਟਿੰਗ ਖੇਡਾਂ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਦੇ ਬੱਚਿਆਂ ਦਾ ਦੋ ਦਿਨਾਂ ਦਾ ਵਿੱਦਿਅਕ ਟੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।