24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤਣਗੇ - ਮਾਈਕਲ ਗਾਗੋਵਾਲ <br/>

ਅਜੀਤ ਡੈਸਕ 08-12-2025
ਮਾਨਸਾ, 7 ਦਸੰਬਰ ( ਰਾਵਿੰਦਰ ਸਿੰਘ ਰਵੀ )- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ | ਇਹ ਦਾਅਵਾ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਇੱਥੇ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਟੀਮ ਵਲੋਂ ਇੱਕਜੁੱਟ ਹੋ ਕੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੰਗਲ ਰਾਜ ਬਣਾਇਆ ਹੋਇਆ ਹੈ ਅਤੇ ਦਿਨ ਦਿਹਾੜੇ ਕਤਲੋਗਾਰਤ ਹੋ ਰਹੀ ਹੈ | ਆਪ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਕਿਸਾਨਾਂ-ਮਜ਼ਦੂਰਾਂ ਉੱਪਰ ਤਸ਼ੱਦਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕ ਪੰਜਾਬ ਸਰਕਾਰ ਤੋ ਦੁਖੀ ਹਨ ਅਤੇ ਇਸ ਨੂੰ ਚੱਲਦਾ ਕਰਨ ਲਈ ਪੱਬਾਂ ਭਾਰ ਹੋਏ ਬੈਠੇ ਹਨ | ਇਸ ਮੌਕੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਗੁਰਪ੍ਰੀਤ ਸਿੰਘ ਵਿੱਕੀ, ਐਡਵੋਕੇਟ ਬਲਕਰਨ ਸਿੰਘ ਬੱਲੀ, ਹਰਵਿੰਦਰ ਭਾਰਦਵਾਜ, ਅੰਮਿ੍ਤਪਾਲ ਸਿੰਘ ਕੂਕਾ, ਅਮਰੀਕ ਸਿੰਘ ਅਲੀਸ਼ੇਰ, ਹਰਪ੍ਰੀਤ ਸਿੰਘ ਨੰਦਗੜ੍ਹ, ਗੁਰਸੇਵਕ ਸਿੰਘ, ਗੁਰਜੀਤ ਸਿੰਘ ਠੂਠਿਆਂ ਵਾਲੀ, ਕਮਲ ਚੂਨੀਆਂ, ਬਿੱਟੂ ਸਿੰਘ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਜੱਸੂ ਕੁਲਰੀਆਂ ਵਲੋਂ ਚੋਣ ਮੁਹਿੰਮ ਤੇਜ਼ <br/> ਅਗਲੀ ਖ਼ਬਰ ਕੋਟਭਾਈ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਲਾਹੜ੍ਹ ਵਿੰਝੂ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਕੌਰ ਸਿਵੀਆਂ ਦੀ ਚੋਣ ਮੁਹਿੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।