26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸੰਗਤ ਬਲਾਕ ਦੇ 15 ਜ਼ੋਨਾਂ 'ਚ ਸੰਮਤੀ ਚੋਣਾਂ ਵਾਸਤੇ 48 ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣ ਲਈ ਮੈਦਾਨ 'ਚ ਆਏ <br/>

ਅਜੀਤ ਡੈਸਕ 08-12-2025
ਸੰਗਤ ਮੰਡੀ, 7 ਦਸੰਬਰ (ਸੁਖਤੇਜ ਧਾਲੀਵਾਲ)-ਪੰਚਾਇਤ ਸੰਮਤੀ ਚੋਣਾਂ ਲਈ ਸੰਗਤ ਬਲਾਕ 'ਚ ਨਾਮਜ਼ਦਗੀ ਪ੍ਰਕਿਰਿਆ ਦਾ ਕੰਮ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ ਹੈ¢ ਭਾਵੇਂ ਸ਼ੁਰੂਆਤੀ ਦਿਨਾਂ ਵਿਚ 3 ਦਸੰਬਰ ਤੱਕ 4 ਉਮੀਦਵਾਰਾਂ ਵਲੋਂ ਹੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ¢ ਜੋ ਕਿ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਵਿਚ ਹੋਲੇ ਰੁਝਾਨ ਅਤੇ ਚੋਣ ਪ੍ਰਕਿਰਿਆ ਬਾਰੇ ਨਿਰਾਸ਼ਾ ਦਾ ਸੰਕੇਤ ਦੇ ਰਹੇ ਸਨ¢ ਪਰ ਆਖ਼ਰੀ ਦਿਨ ਬਲਾਕ ਸੰਗਤ ਦੇ 15 ਜ਼ੋਨਾਂ 'ਚੋਂ 61 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਕੇ ਚੋਣ ਪ੍ਰਕਿਰਿਆ ਪੂਰੀ ਕੀਤੀ, ਅਤੇ ਇਸ ਨਾਲ ਵੱਖ ਵੱਖ ਪਾਰਟੀਆਂ ਦੇ ਕੁਲ 65 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਲ ਕੀਤੇ ¢ ਰਿਟਰਨਿੰਗ ਅਫ਼ਸਰ ਪੁਨੀਤ ਸ਼ਰਮਾ ਨੇ ਦੱਸਿਆ ਕਿ ਚੋਣਾ ਲਈ ਨਾਮਜ਼ਦਗੀਆਂ ਦੀ ਪੜਤਾਲ ਕਰਨ 'ਤੇ 2 ਉਮੀਦਵਾਰਾਂ ਦੇ ਪਰਚੇ ਲੋੜੀਂਦੇ ਕਾਗ਼ਜ਼ਾਤ ਨਾ ਹੋਣ ਕਰਕੇ ਰੱਦ ਕੀਤੇ ਗਏ ਅਤੇ 63 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਜਿਨ੍ਹਾਂ 'ਚੋਂ 15 ਉਮੀਦਵਾਰਾਂ ਨੇ ਆਪਣੇ ਕਾਗਜ਼ ਵਾਪਸ ਲੈਣ ਤੋਂ ਬਾਅਦ 48 ਉਮੀਦਵਾਰਾਂ ਨੂੰ ਚੋਣ ਲੜਨ ਲਈ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ ਜੋ ਆਪਣੀ ਕਿਸਮਤ ਅਜ਼ਮਾਉਣ ਲਈ ਚੋਣਾਂ ਲੜਨਗੇ¢ ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰੇ 15 ਜ਼ੋਨਾਂ ਤੋਂ ਉਮੀਦਵਾਰ ਖੜ੍ਹੇ ਕੀਤੇ ਗਏ ਹਨ, ਜਦੋਂ ਕਿ ਕਾਂਗਰਸ ਪਾਰਟੀ ਨੇ 11, ਭਾਰਤੀ ਜਨਤਾ ਪਾਰਟੀ ਨੇ 06 ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਅਤੇ01 ਉਮੀਦਵਾਰ ਆਜ਼ਾਦ ਚੋਣ ਲੜੇਗਾ¢ ਇਨ੍ਹਾਂ ਉਮੀਦਵਾਰਾਂ ਲਈ ਅਗਲੀ ਚੋਣ ਸਮੱਗਰੀ ਤਿਆਰ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਟੌਪ ਰੈਂਕਰ ਇੰਟਰਨੈਸ਼ਨਲ ਸਕੂਲ ਵਲੋਂ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਮੁਲਾਜ਼ਮਾਂ ਦੀ ਮੁਅੱਤਲੀ ਬਾਰੇ ਵਾਇਰਲ ਹੋ ਰਿਹਾ ਪੱਤਰ ਨਿਕਲਿਆ 'ਫ਼ਰਜ਼ੀ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।