19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਟੂਰਨਾਮੈਂਟ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਅਜੀਤ ਡੈਸਕ 16-07-2025
ਈਸੜੂ, 15 ਜੁਲਾਈ (ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿਚ 15 ਅਗਸਤ ਨੂੰ ਹਰ ਸਾਲ ਕਰਵਾਏ ਜਾਂਦੇ ਖੇਡ ਮੇਲੇ ਸਬੰਧੀ ਟੂਰਨਾਮੈਂਟ ਕਰਵਾਉਣ ਲਈ ਸ਼ਹੀਦ ਕਰਨੈਲ ਸਿੰਘ ਸਪੋਰਟਸ ਕਲੱਬ ਦੀ ਮੀਟਿੰਗ ਖੇਡ ਸਟੇਡੀਅਮ ਵਿਚ ਪਿੰਡ ਵਾਸੀਆਂ ਅਤੇ ਖਿਡਾਰੀਆਂ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਕਲੱਬ ਦੇ ਅਹੁਦੇਦਾਰ ਅਤੇ ਸਹਿਯੋਗੀਆਂ ਦੀ ਚੋਣ ਕੀਤੀ ਗਈ | ਜਿਸ ਵਿਚ ਪ੍ਰਭਜੋਤ ਸਿੰਘ ਨੂੰ ਪ੍ਰਧਾਨ, ਹਰਜੋਤ ਸਿੰਘ ਨੂੰ ਖ਼ਜ਼ਾਨਚੀ, ਬਲਜੀਤ ਸਿੰਘ ਨੂੰ ਮੀਤ ਪ੍ਰਧਾਨ, ਲਵੀ ਲੁਟਾਵਾ ਨੂੰ ਸਟੇਜ ਸਕੱਤਰ ਅਤੇ ਅਮਨਜੋਤ ਸਿੰਘ ਅਮਨਾ ਨੂੰ ਜੂਨੀਅਰ ਸਕੱਤਰ ਚੁਣਿਆ ਗਿਆ | ਇਸੇ ਤਰ੍ਹਾਂ ਗੁਰਮੀਤ ਸਿੰਘ, ਕੁਲਦੀਪ ਸਿੰਘ ਕੀਪਾ, ਸੁਖਦੇਵ ਸਿੰਘ ਸੁੱਖਾ, ਤਲਵਿੰਦਰ ਸਿੰਘ ਬਿੰਨੀ, ਦਲਜਿੰਦਰ ਸਿੰਘ ਦਾਨਾ, ਚਰਨਜੀਤ ਸਿੰਘ ਚੰਨੀ ਅਤੇ ਸਨਪ੍ਰੀਤ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਅਮਰੀਕ ਸਿੰਘ, ਇਕਬਾਲ ਸਿੰਘ ਕੈਨੇਡਾ, ਸਰਪੰਚ ਜਤਿੰਦਰਜੋਤ ਸਿੰਘ, ਹਰਵਿੰਦਰ ਸਿੰਘ ਬਿਵੇਕੀ, ਹਰਪ੍ਰੀਤ ਸਿੰਘ ਪੀਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਲੌਦ ਵਿਖੇ ਬੀ. ਡੀ. ਪੀ. ਓ. ਸਮੇਤ ਪੰਚਾਇਤ ਸਕੱਤਰਾਂ ਦੀਆਂ 9 'ਚੋਂ 7 ਅਸਾਮੀਆਂ ਖਾਲੀ <br/> ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਵਿਖੇ ਅੱਗ ਅਤੇ ਖੰਡ ਦੀ ਵਰਤੋਂ ਬਿਨਾਂ ਕੁਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।