19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਇਲਾਕੇ ਅੰਦਰ ਨਸ਼ਿਆਂ ਦੇ ਸੁਦਾਗਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ- ਡੀ. ਐਸ. ਪੀ. ਪਾਇਲ <br/>

ਅਜੀਤ ਡੈਸਕ 16-07-2025
ਰਾੜਾ ਸਾਹਿਬ, 15 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)-ਸਬ-ਡਵੀਜਨ ਪਾਇਲ ਦੇ ਡੀ. ਐਸ. ਪੀ. ਹੇਮੰਤ ਮਲਹੋਤਰਾ ਨੇ ਘੁਡਾਣੀ ਕਲ੍ਹਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ' ਚੱਲ ਰਹੇ ਕਾਸੋ ਅਪ੍ਰੇਸ਼ਨ ਦੌਰਾਨ ਇਲਾਕੇ ਅੰਦਰ ਨਸ਼ਿਆਂ ਦੇ ਸੁਦਾਗਰਾਂ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਵੱਡੀ ਪੱਧਰ 'ਤੇ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾ ਰਿਹਾ ਹੈ ਅਤੇ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਇਸ ਬਿਮਾਰੀ ਵਿਚੋਂ ਬਾਹਰ ਲਿਆਉਣ ਲਈ ਨਸ਼ਾ ਛੁਡਾਉ ਕੇਂਦਰਾਂ ਵਿਚ (ਹਸਪਤਾਲਾਂ) ਭਰਤੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਮੁੜ ਇਕ ਚੰਗੇ ਸਮਾਜ ਦੀ ਸਿਰਜਣਾ ਹੋ ਸਕੇ | ਡੀ. ਐਸ. ਪੀ. ਪਾਇਲ ਹੇਮੰਤ ਮਲਹੋਤਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੀਆਂ ਸਮਾਜਿਕ ਬੁਰਾਈਆਂ ਦੇ ਮੁਕੰਮਲ ਖ਼ਾਤਮੇ ਲਈ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡਾਂ ਦੇ ਲੋਕ ਪਿੁਲਸ ਦਾ ਸਾਥ ਦੇਣ ਤਾਂ ਹੀ ਇਸ ਨੰੂ ਖ਼ਤਮ ਕੀਤਾ ਜਾ ਸਕਦਾ ਹੈ | ਉਨ੍ਹਾਂ ਹਲਕਾ ਪਾਇਲ ਦੇ ਸਮੂਹ ਪਿੰਡਾਂ ਅਤੇ ਸ਼ਹਿਰਾਂ ਅੰਦਰ ਅੱਜ ਵੀ ਲੁੱਕ ਛੁਪ ਕੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਲਾਕਾ ਛੱਡ ਦੇਣ ਜਾਂ ਇਹ ਕੰਮ ਛੱਡ ਦੇਣ |

ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ ਮਲੌਦ ਵਿਖੇ ਬੀ. ਡੀ. ਪੀ. ਓ. ਸਮੇਤ ਪੰਚਾਇਤ ਸਕੱਤਰਾਂ ਦੀਆਂ 9 'ਚੋਂ 7 ਅਸਾਮੀਆਂ ਖਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।