ਮਾਛੀਵਾੜਾ ਸਾਹਿਬ, 15 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਚਰਨ ਕੰਵਲ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 16 ਜੂਨ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ 1 ਵਜੇ ਤੱਕ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਲਗਾਇਆ ਜਾਵੇਗਾ | ਪ੍ਰਧਾਨ ਜਸਪਾਲ ਸਿੰਘ ਜੱਜ ਨੇ ਦੱਸਿਆ ਕਿ ਸੰਗਰਾਂਦ ਦਿਹਾੜੇੇ ਮੌਕੇ ਲਗਾਏ ਜਾ ਰਹੇ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਲੋੜੀਂਦੀਆਂ ਦਵਾਈਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ | ਪ੍ਰਧਾਨ ਜੱਜ ਨੇ ਕਿਹਾ ਕਿ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ |