19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨਸ਼ਿਆਂ ਦਾ ਸੇਵਨ ਕਰਨ ਦੇ ਦੋਸ਼ 'ਚ ਵਿਅਕਤੀ ਕਾਬੂ

ਅਜੀਤ ਡੈਸਕ 16-07-2025
ਖੰਨਾ, 15 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਖੰਨਾ ਦੇ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ੱਕੀ/ਪੁਰਸ਼ਾਂ ਦੇ ਸਬੰਧ 'ਚ ਬਿੱਲਾਂ ਵਾਲੀ ਛਪੜੀ ਖੰਨਾ ਵਿਖੇ ਮੌਜੂਦ ਸੀ | ਇਸ ਦੌਰਾਨ ਸਾਹਮਣੇ ਤੋਂ ਸ਼ੱਕੀ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਰੋਕਿਆ ਜੋ ਕਿਸੇ ਨਸ਼ੇ ਦੀ ਹਾਲਤ ਵਿਚ ਸੀ, ਜਿਸ ਨੂੰ ਦੇਖ ਕੇ ਜਾਪ ਰਿਹਾ ਸੀ ਕਿ ਉਸ ਨੇ ਕਿਸੇ ਨਸ਼ੀਲੇ ਪਦਾਰਥ ਆਦਿ ਦਾ ਨਸ਼ਾ ਕੀਤਾ ਹੋਇਆ ਹੈ | ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸਦਾ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਜਸਪਾਲ ਸਿੰਘ ਉਰਫ਼ ਟਿੰਮੀ ਵਾਸੀ ਵਾਰਡ ਨੰਬਰ 6 ਬਿੱਲਾਂ ਵਾਲੇ ਛੱਪੜੀ ਖੰਨਾ ਥਾਣਾ ਸਿਟੀ ਖੰਨਾ ਦੱਸਿਆ | ਜਿਸ ਦਾ ਪੁਲਿਸ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਖੰਨਾ ਵਿਖੇ ਲਿਜਾ ਕੇ ਡਾਕਟਰੀ ਮੁਆਇਨਾ ਕਰਵਾਇਆ ਤਾਂ ਉਸ ਦੀ ਡੋਪ ਟੈਸਟ ਦੀ ਰਿਪੋਰਟ ਪੋਜ਼ੀਟਿਵ ਪਾਈ ਗਈ | ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਦੇ ਖ਼ਿਲਾਫ਼ ਨਸ਼ਾ ਐਕਟ 27/61/85 ਐਨ. ਡੀ. ਪੀ. ਐਸ. ਐਕਟ ਅਧੀਨ ਥਾਣਾ ਸਿਟੀ ਖੰਨਾ ਵਿਖੇ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪੱਖੇ ਨਾਲ ਲਟਕ ਕੇ ਵਿਅਕਤੀ ਨੇ ਲਿਆ ਫਾਹਾ <br/> ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਬਘੌਰ ਵਿਖੇ ਪੰਜ ਮੈਂਬਰੀ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।